Bathinda

CM ਭਗਵੰਤ ਮਾਨ ਵੱਲੋਂ ਬਠਿੰਡਾ ‘ਚ ਸਰਕਾਰੀ ਕੰਨਿਆ ਸਕੂਲ ਦੀ ਨਵੀਂ ਇਮਾਰਤ ਲੋਕ ਅਰਪਣ

ਬਠਿੰਡਾ, 24 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ (Bathinda) ਦੇ ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ |

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ‘ਚ ਸਿੱਖਿਆ ਕ੍ਰਾਂਤੀ ਲਿਆਂਦੀ ਹੈ, ਜਿਸ ਦੇ ਪੁਲ ਸਮਾਜਿਕ-ਆਰਥਿਕ ਪਾੜੇ ਨੂੰ ਭਰਦੇ ਹੋਏ ਵਿਦਿਆਰਥੀਆਂ ਦੀ ਕਿਸਮਤ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮਾਪੇ ਸਰਕਾਰੀ ਸਕੂਲਾਂ ‘ਚ ਦਿੱਤੀ ਜਾਂਦੀ ਸਿੱਖਿਆ ‘ਚ ਵਿਸ਼ਵਾਸ ਨਹੀਂ ਰੱਖਦੇ ਸਨ ਪਰ ਹੁਣ ਇਹ ਸਕੂਲ ਆਧੁਨਿਕ ਸਿੱਖਿਆ ਦੇ ਮੰਦਰ ਬਣ ਗਏ ਹਨ।

ਸੀਐੱਮ ਮਾਨ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਲਈ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਵਧੀਆ ਵਿਦਿਅਕ ਅਮਲ ਅਪਣਾਏ ਜਾਣ।

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਇਹ ਬਠਿੰਡਾ (Bathinda) ਦਾ ਸਭ ਤੋਂ ਵੱਡਾ ਅਤੇ ਇਕਲੌਤਾ ਲੜਕੀਆਂ ਦਾ ਸਕੂਲ ਹੈ, ਜਿੱਥੇ 2200 ਲੜਕੀਆਂ ਪੜ੍ਹ ਰਹੀਆਂ ਹਨ ਅਤੇ 1958 ‘ਚ ਬਣੇ ਇਸ ਸਕੂਲ ਦੇ ਨਵੀਨੀਕਰਨ ਦੀ ਸਖ਼ਤ ਲੋੜ ਸੀ। ਉਨ੍ਹਾਂ ਦੱਸਿਆ ਕਿ ਸਕੂਲ ਦੀ ਨਵੀਂ ਪੰਜ ਮੰਜ਼ਿਲਾ ਇਮਾਰਤ 11 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਹੈ ਅਤੇ ਇਸ ‘ਚ ਸਮਾਰਟ ਕਲਾਸਰੂਮ, ਸਾਇੰਸ ਲੈਬ, ਕੰਪਿਊਟਰ ਲੈਬ, ਲਾਇਬ੍ਰੇਰੀ ਸਮੇਤ 73 ਕਮਰੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਪਹਿਲਾਂ ਇਹ ਸਕੂਲ ਦੋ ਸ਼ਿਫਟਾਂ ‘ਚ ਚੱਲਦਾ ਸੀ ਪਰ ਹੁਣ ਵਿਦਿਆਰਥੀਆਂ ਦੀ ਭਲਾਈ ਲਈ ਇਹ ਇੱਕ ਹੀ ਸ਼ਿਫਟ ‘ਚ ਚੱਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜ ਦਿਨਾਂ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਲਈ 202 ਪ੍ਰਿੰਸੀਪਲਾਂ/ਸਿੱਖਿਆ ਅਧਿਕਾਰੀਆਂ ਦੇ ਛੇ ਬੈਚ ਸਿੰਗਾਪੁਰ ਭੇਜੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪਿਛਲੇ ਹਫ਼ਤੇ 72 ਹੋਣਹਾਰ ਪ੍ਰਾਇਮਰੀ ਅਧਿਆਪਕਾਂ ਦਾ ਬੈਚ ਪੇਸ਼ੇਵਰ ਸਿਖਲਾਈ ਲਈ ਫਿਨਲੈਂਡ ਭੇਜਿਆ ਗਿਆ ਹੈ।

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿੱਚ 10 ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ 12,316 ਯੋਗ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅਪ੍ਰੈਲ 2022 ਤੋਂ ਹੁਣ ਤੱਕ ਕੁੱਲ 10,361 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ ਅਤੇ ਹੋਰ ਨਵੇਂ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵੀ ਜਾਰੀ ਹੈ।

ਉਨ੍ਹਾਂ ਕਿਹਾ ਕਿ ਕੁੱਲ 118 ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ‘ਸਕੂਲ ਆਫ਼ ਐਮੀਨੈਂਸ’ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਸਾਰੀਆਂ ਸਰਕਾਰੀ ਸਕੂਲਾਂ ਵਿੱਚ ਹਾਈ-ਸਪੀਡ ਫਾਈਬਰ ਵਾਈ-ਫਾਈ ਇੰਟਰਨੈਟ ਕਨੈਕਸ਼ਨਾਂ ਲਈ 29.3 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

Scroll to Top