Anti Narcotics Task Force

CM ਭਗਵੰਤ ਮਾਨ ਵੱਲੋਂ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਦਫਤਰ ਦਾ ਉਦਘਾਟਨ, WhatsApp ਨੰਬਰ ਜਾਰੀ

ਚੰਡੀਗੜ੍ਹ, 28 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ (Mohali) ‘ਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਦੇ ਦਫਤਰ ਦਾ ਉਦਘਾਟਨ ਕੀਤਾ ਹੈ | ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਨ ਲਈ ਹੁਣ ਐਂਟੀ ਨਾਰਕੋਟਿਕਸ ਟਾਸਕ ਫੋਰਸ ਨਾਮ ਦੀ ਨਵੀਂ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸਦੇ ਨਾਲ ਹੀ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਨਵਾਂ ਵਟਸਐਪ ਨੰਬਰ 97791-00200 ਵੀ ਜਾਰੀ ਕੀਤਾ ਹੈ | ਥਾਣੇ ਦੀ ਇਮਾਰਤ ਨੂੰ ਪੁਲਿਸ ਸਟੇਸ਼ਨ ‘ਚ ਬਦਲਣ ਲਈ 90 ਲੱਖ ਰੁਪਏ ਦੀ ਲਾਗਤ ਆਈ ਹੈ |

ਮੁੱਖ ਮੰਤਰੀ ਭਗਵੰਤ ਨੇ ਦੱਸਿਆ ਕਿ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ | ਮਾਹਰਾਂ ਦੀ ਵਿਸ਼ੇਸ਼ ਟੀਮ ਇੱਥੇ (Anti Narcotics Task Force) ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਨਸ਼ਾ ਤਸਕਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ |

Scroll to Top