Site icon TheUnmute.com

CM ਭਗਵੰਤ ਮਾਨ ਵੱਲੋਂ NRI ਭਾਈਚਾਰੇ ਲਈ ਨਵੀਂ ਦਿੱਲੀ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ’ ਦਾ ਉਦਘਾਟਨ

Delhi Airport

ਨਵੀਂ ਦਿੱਲੀ, 8 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਨ.ਆਰ.ਆਈ. ਪੰਜਾਬੀ ਭਾਈਚਾਰੇ ਲਈ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ (Delhi Airport) ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ’ ਨੂੰ ਲੋਕ ਅਰਪਣ ਕੀਤਾ ਹੈ | ਇਹ NRI ਸੁਵਿਧਾ ਕੇਂਦਰ ਦੁਨੀਆਂ ਭਰ ‘ਚ ਵਸਦੇ ਪੰਜਾਬੀ ਭਾਈਚਾਰੇ ਨੂੰ ਸਹੂਲਤ ਪ੍ਰਦਾਨ ਕਰੇਗਾ |

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਸਹਾਇਤਾ ਕੇਂਦਰ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ (Delhi Airport)  ਦੇ ਟਰਮੀਨਲ-3 ਵਿਖੇ ਸਥਾਪਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅੱਜ ਸਾਡੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਅਜਿਹਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ |

ਇਹ ਪੰਜਾਬ ਸਹਾਇਤਾ ਕੇਂਦਰ 24 ਘੰਟੇ ਕਾਰਜਸ਼ੀਲ ਰਹੇਗਾ ਅਤੇ ਇਸ ਟਰਮੀਨਲ ‘ਤੇ ਆਉਣ ਵਾਲੇ NRI ਭਾਈਚਾਰੇ ਅਤੇ ਹੋਰ ਮੁਸਾਫਰਾਂ ਨੂੰ ਸਹੂਲਤਾਂ ਪ੍ਰਦਾਨ ਕਰੇਗਾ | ਇਸ ਕੇਂਦਰ ਕੋਲ ਦੋ ਇਨੋਵਾ ਕਾਰਾਂ ਹੋਣਗੀਆਂ ਜੋ ਯਾਤਰੀਆਂ ਨੂੰ ਪੰਜਾਬ ਭਵਨ ਜਾਂ ਹੋਰ ਨੇੜਲੀਆਂ ਥਾਵਾਂ ‘ਤੇ ਲਿਜਾਣ ‘ਚ ਮੱਦਦ ਕਰਨਗੀਆਂ | ਇਸਦੇ ਨਾਲ ਹੀ ਉਡਾਨਾਂ ਦੇ ਸਮੇਂ, ਟੈਕਸੀ ਸਰਵਿਸ, ਹਵਾਈ ਅੱਡੇ ‘ਤੇ ਗੁਆਚੇ ਸਾਮਾਨ ਆਦਿ ਮੱਦਦ ਲਈ ਇਸ ਕੇਂਦਰ ਤੱਕ ਪਹੁੰਚ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਜੇਕਰ ਕਿਸੇ ਤਰ੍ਹਾਂ ਦੀ ਐਮਰਜੈਂਸੀ ਆਉਂਦੀ ਹੈ ਤਾਂ ਨਵੀਂ ਦਿੱਲੀ ਸਥਿਤ ਪੰਜਾਬ ਭਵਨ, ਕਾਪਰਨਿਕਸ ਮਾਰਗ ਵਿਖੇ ਕੁਝ ਕਮਰੇ ਵੀ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਨੂੰ ਦਿੱਤੇ ਜਾਣਗੇ। ਇਸਦੇ ਹੀ ਕੋਈ ਵੀ ਸਹਾਇਤਾ ਲਈ 011-61232182 ‘ਤੇ ਸੰਪਰਕ ਕਰ ਸਕਦਾ ਹੈ |

ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਓਲੰਪਿਕ ਤੋਂ ਵਿਨੇਸ਼ ਫੋਗਾਟ ਨੂੰ ਅਯੋਗ ਕਰਾਰ ਦੇਣ ਦੀ ਘਟਨਾ ਦੀ ਸਹਾਇਕ ਸਟਾਫ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਇਸ ਘਟਨਾ ਨਾਲ ਸਮੁੱਚੇ ਦੇਸ਼ ਨੂੰ ਝਟਕ ਲੱਗਾ ਹੈ | ਇਸ ਲਈ ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾਉਣਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਵਿਨੇਸ਼ ਫੋਗਾਟ ਦੇ ਸਟਾਫ ਦੀ ਭੂਮਿਕਾ ਵੀ ਸ਼ੱਕੀ ਹੈ ਕਿਉਂਕਿ ਉਨ੍ਹਾਂ ਨੇ ਨਿਰਧਾਰਤ ਸੀਮਾ ‘ਚ ਵਿਨੇਸ਼ ਦਾ ਭਾਰ ਕਾਬੂ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ ਹੈ। ਉਨ੍ਹਾਂ ਨੇ ਇਸ ਘਟਨਾ ਨੇ ਵੱਡੇ ਸਵਾਲ ਖੜ੍ਹੇ ਕੀਤੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਤੋਂ ਕੌਮੀ ਰਾਜਧਾਨੀ ਆਉਣ ਵਾਲੇ ਵਾਹਨਾਂ ਦੀ ਨਿਰਵਿਘਨ ਐਂਟਰੀ ਦਾ ਮਾਮਲਾ ਛੇਤੀ ਹੱਲ ਕਰ ਲਿਆ ਜਾਵੇਗਾ |

Exit mobile version