ਚੰਡੀਗੜ੍ਹ 01 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਗਰਾਓਂ (Jagraon) ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ | ਇਸ ਮੌਕੇ ਮੁੱਖ ਮੰਤਰੀ ਨਾਲ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੀ ਮੌਜੂਦ ਰਹੇ | ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਹਸਪਤਾਲ ਨੂੰ ਨਵੀਆਂ ਤੇ ਆਧੁਨਿਕ ਮਸ਼ੀਨਾਂ ਨਾਲ ਹਸਪਤਾਲ ਨੂੰ ਅਪਗ੍ਰੇਡ ਕੀਤਾ ਗਿਆ ਹੈ | ਜਲਦ ਹੀ ਸੂਬੇ ਦੇ ਹੋਰ ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ |
ਉਨ੍ਹਾਂ ਲਿਖਿਆ ਕਿ ਮੇਰੀ ਸਰਕਾਰ ਯਕੀਨੀ ਬਣਾ ਰਹੀ ਹੈ ਕਿ ਪੰਜਾਬ ‘ਚ ਬੱਚੇ ਨੂੰ ਜਨਮ ਦੇਣ ਵੇਲੇ ਮਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਕਿਉਂਕਿ ਮਾਂ ਇਸ ਧਰਤੀ ‘ਤੇ ਰੱਬ ਬਰਾਬਰ ਹੈ…
ਜਗਰਾਓਂ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ..ਨਵੀਆਂ ਤੇ ਆਧੁਨਿਕ ਮਸ਼ੀਨਾਂ ਨਾਲ ਹਸਪਤਾਲ ਨੂੰ ਅਪਗ੍ਰੇਡ ਕੀਤਾ ਗਿਆ ਹੈ…ਜਲਦ ਹੀ ਹੋਰ ਹਸਪਤਾਲਾਂ ਨੂੰ ਅਪਗ੍ਰੇਡ ਕਰਾਂਗੇ..
ਮੇਰੀ ਸਰਕਾਰ ਯਕੀਨੀ ਬਣਾ ਰਹੀ ਹੈ ਕਿ ਪੰਜਾਬ ‘ਚ ਬੱਚੇ ਨੂੰ ਜਨਮ ਦੇਣ ਵੇਲੇ ਮਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਕਿਉਂਕਿ ਮਾਂ ਇਸ ਧਰਤੀ ‘ਤੇ ਰੱਬ ਬਰਾਬਰ ਹੈ… pic.twitter.com/9O8PpruZ8O
— Bhagwant Mann (@BhagwantMann) November 1, 2022