ਚੰਡੀਗੜ੍ਹ, 20 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਕਰੋੜਾਂ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ (Patiala Bus Stand) ਦਾ ਨਿਰੀਖਣ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਲਈ ਕਿਹਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 1 ਅਪਰੈਲ ਤੱਕ ਕੰਮ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਬੱਸ ਸਟੈਂਡ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਜਾ ਸਕੇ।