ਚੰਡੀਗੜ੍ਹ, 21 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਦਰਲੈਂਡ-ਇੰਡੀਆ ਚੈਂਬਰ ਆਫ਼ ਕਾਮਰਸ ਐਂਡ ਟ੍ਰੇਡ ਦੀ ਚੇਅਰਪਰਸਨ ਮਿਸ ਐਡੀਥ ਨੌਰਡਮੈਨ ਦੀ ਅਗਵਾਈ ਵਾਲੇ ਇੱਕ ਵਫ਼ਦ ਨਾਲ ਇੱਕ ਰਣਨੀਤਕ ਬੈਠਕ ਦੌਰਾਨ ਪੰਜਾਬ ਅਤੇ ਨੀਦਰਲੈਂਡ ਵਿਚਕਾਰ ਦੁਵੱਲੇ ਵਪਾਰਕ ਸਬੰਧਾਂ ਨੂੰ ਵਧਾਉਣ ਅਤੇ ਨਿਵੇਸ਼ ਪ੍ਰਵਾਹ ਨੂੰ ਉਤਸ਼ਾਹਿਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਮੁੱਲ ਜੋੜਨ, ਨਿਰਯਾਤ-ਅਗਵਾਈ ਵਾਲੇ ਵਿਕਾਸ, ਅਤੇ ਵਿਸ਼ਵ ਸਪਲਾਈ ਚੇਨਾਂ ਨਾਲ ਏਕੀਕਰਨ ‘ਤੇ, ਖਾਸ ਕਰਕੇ ਫੂਡ ਪ੍ਰੋਸੈਸਿੰਗ ਅਤੇ ਨਿਰਮਾਣ ਵਰਗੇ ਖੇਤਰਾਂ ‘ਚ ਪੰਜਾਬ ਦੇ ਰਣਨੀਤਕ ਧਿਆਨ ਨੂੰ ਵੀ ਰੇਖਾਂਕਿਤ ਕੀਤ । ਭਗਵੰਤ ਸਿੰਘ ਮਾਨ ਨੇ NICCT ਨੂੰ ਪੰਜਾਬ ਨੂੰ ਹਾਲੈਂਡ ਉੱਦਮਾਂ ਨਾਲ ਜੋੜਨ ਅਤੇ ਸੈਕਟਰ-ਵਿਸ਼ੇਸ਼ ਭਾਈਵਾਲੀ ਅਤੇ ਵਪਾਰਕ ਵਫ਼ਦਾਂ ਨੂੰ ਸਰਗਰਮ ਕਰਨ ਦੀ ਅਪੀਲ ਕੀਤੀ।
ਜਾਰੀ ਪ੍ਰੈਸ ਨੋਟ ਮੁਤਾਬਕ ਮੁੱਖ ਮੰਤਰੀ ਨੇ ਹੇਗ ‘ਚ ਨਿਵੇਸ਼ ਰੋਡ ਸ਼ੋਅ ਦੌਰਾਨ ਇਸ ਪ੍ਰੋਗਰਾਮ ‘ਚ ਸੂਬੇ ਦੀਆਂ ਉਦਯੋਗਿਕ ਸ਼ਕਤੀਆਂ ਅਤੇ ਉੱਭਰ ਰਹੇ ਮੌਕਿਆਂ ਦਾ ਪ੍ਰਦਰਸ਼ਨ ਕੀਤਾ, ਜਿਸ ‘ਚ ਨੀਦਰਲੈਂਡ ਦੇ ਉਦਯੋਗਪਤੀਆਂ, ਵਪਾਰਕ ਪ੍ਰਤੀਨਿਧੀਆਂ ਅਤੇ ਭਾਈਵਾਲਾਂ ਨੇ ਭਾਗ ਲਿਆ। ਭਗਵੰਤ ਮਾਨ ਨੇ ਵੈਲਯੂ ਐਡਿਡ ਨਿਰਮਾਣ, ਉਦਯੋਗਿਕ ਵਿਕਾਸ ਅਤੇ ਬਰਾਮਦ ਆਧਾਰਤ ਵਿਕਾਸ ਵੱਲ ਪੰਜਾਬ ਦੀ ਤਬਦੀਲੀ `ਤੇ ਚਾਨਣਾ ਪਾਇਆ। ਉਨ੍ਹਾਂ ਨੇ ਸੂਬੇ ਦੇ ਮਜ਼ਬੂਤ ਬੁਨਿਆਦੀ ਢਾਂਚੇ ਕਿਹਾ ਕਿ ਇਸ ‘ਚ ਮਜ਼ਬੂਤ ਨਿਰਮਾਣ ਮਾਹੌਲ, ਹੁਨਰਮੰਦ ਕਾਰਜਬਲ, ਪ੍ਰਗਤੀਸ਼ੀਲ ਨੀਤੀਆਂ ਅਤੇ ਨਿਵੇਸ਼ਕ-ਅਨੁਕੂਲ ਸ਼ਾਸਨ ਢਾਂਚਾ ਸ਼ਾਮਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਦੇਸ਼ ‘ਚ ਸਭ ਤੋਂ ਵੱਧ ਮੁਕਾਬਲੇ ਵਾਲੀ ਨੀਤੀ ਹੈ। ਭਗਵੰਤ ਮਾਨ ਨੇ ਸਿੰਗਲ-ਵਿੰਡੋ ਕਲੀਅਰੈਂਸ ਅਤੇ ਸਮਾਂਬੱਧ ਪ੍ਰਵਾਨਗੀਆਂ ਨੂੰ ਯਕੀਨੀ ਬਣਾਉਣ ‘ਚ ਫਾਸਟ ਟਰੈਕ ਪੰਜਾਬ ਪੋਰਟਲ ਦੀ ਪ੍ਰਭਾਵਸ਼ੀਲਤਾ ਬਾਰੇ ਵੀ ਜਾਣੂ ਕਰਵਾਇਆ।
ਮੁੱਖ ਮੰਤਰੀ ਮਾਨ ਨੇ ਪੰਜਾਬ ਅਤੇ ਨੀਦਰਲੈਂਡ ਵਿਚਕਾਰ ਸਾਂਝੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਉੱਦਮੀ ਭਾਵਨਾ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਵਿਸ਼ਵ-ਵਿਆਪੀ ਨਿਵੇਸ਼ਕਾਂ ਨੂੰ ‘ਪੰਜਾਬ ‘ਚ ਆਓ, ਨਿਵੇਸ਼ ਕਰੋ ਅਤੇ ਅੱਗੇ ਵਧੋ’ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਫਾਇਦਿਆਂ ਨੂੰ ਵੀ ਉਜਾਗਰ ਕੀਤਾ | ਪੰਜਾਬ ਦੀਆਂ ਵਿਸ਼ੇਸ਼ਤਾਵਾਂ ਜਿਵੇਂ ਕਿ ਗੁਣਵੱਤਾ ਵਾਲਾ ਬੁਨਿਆਦੀ ਢਾਂਚਾ, ਪ੍ਰਗਤੀਸ਼ੀਲ ਕਿਸਾਨ ਅਤੇ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਹੁਨਰਮੰਦ ਮਨੁੱਖੀ ਸ਼ਕਤੀ `ਤੇ ਜ਼ੋਰ ਦਿੱਤਾ। ਭਗਵੰਤ ਮਾਨ ਨੇ ਡੱਚ ਕੰਪਨੀਆਂ ਨੂੰ ਨਵੇਂ ਨਿਵੇਸ਼ਾਂ ਲਈ ਪੰਜਾਬ ਨੂੰ ਇਕ ਸੰਭਾਵੀ ਸਥਾਨ ਵਜੋਂ ਵਿਚਾਰਨ ਦਾ ਵੀ ਸੱਦਾ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਭਾਈਚਾਰਕ ਪ੍ਰੋਗਰਾਮ ਦੌਰਾਨ ਪਰਵਾਸੀ ਪੰਜਾਬੀਆਂ ਨਾਲ ਗੱਲਬਾਤ ਕੀਤੀ, ਜਿਸ ਨਾਲ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਡੂੰਘਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਨੇ ਸੱਭਿਆਚਾਰਕ ਅਤੇ ਆਰਥਿਕਤਾ ਰਾਹੀਂ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਨੀਦਰਲੈਂਡਜ਼ ‘ਚ ਭਾਰਤੀ ਅਤੇ ਪੰਜਾਬੀ ਭਾਈਚਾਰੇ ਦੇ ਯੋਗਦਾਨ ਨੂੰ ਸਵੀਕਾਰ ਕੀਤਾ। ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਨੀਦਰਲੈਂਡਜ਼ ‘ਚ ਭਾਰਤੀ ਸਫ਼ੀਰ ਕੁਮਾਰ ਤੁਹਿਨ ਅਤੇ ਹੋਰ ਵੀ ਹਾਜ਼ਰ ਸਨ।
Read More: CM ਭਗਵੰਤ ਮਾਨ ਵੱਲੋਂ ਹਾਲੈਂਡ ਦੇ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ, ਪੰਜਾਬ ਆਉਣ ਦਾ ਦਿੱਤਾ ਸੱਦਾ




