Train accident

CM ਭਗਵੰਤ ਮਾਨ ਵੱਲੋਂ ਸਰਹਿੰਦ ਰੇਲਵੇ ਸਟੇਸ਼ਨ ’ਤੇ ਵਾਪਰੇ ਹਾਦਸੇ ਸੰਬੰਧੀ ਪ੍ਰਸ਼ਾਸਨ ਨੂੰ ਹੁਕਮ ਜਾਰੀ

ਚੰਡੀਗੜ੍ਹ, 02 ਜੂਨ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਨੇੜੇ ਤੜਕੇ ਹੋਏ ਰੇਲ ਹਾਦਸੇ (Train accident) ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਅੱਜ ਸਵੇਰੇ ਸਰਹਿੰਦ ਰੇਲਵੇ ਸਟੇਸ਼ਨ ’ਤੇ 2 ਗੱਡੀਆਂ ਦੇ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰੱਬ ਦਾ ਸ਼ੁਕਰ ਹੈ ਕਿ ਇਸ ਹਾਦਸੇ (Train accident) ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਲਿਖਿਆ ਕਿ ਇਸ ਸਬੰਧੀ ਪ੍ਰਸ਼ਾਸਨ ਨੂੰ ਮੌਕੇ ’ਤੇ ਪੁੱਜ ਕੇ ਹਰ ਸੰਭਵ ਮੱਦਦ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਫਤਿਹਗੜ੍ਹ ਸਾਹਿਬ ਦੇ ਨਵਾਂ ਸਰਹਿੰਦ ਨੇੜੇ ਤੜਕੇ ਦੋ ਮਾਲ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਸੀ। ਇਸ ਤੋਂ ਬਾਅਦ ਬੋਗੀਆਂ ਪਲਟ ਗਈਆਂ ਅਤੇ ਪਟੜੀ ਤੋਂ ਉਤਰ ਗਈਆਂ। ਇਸ ਭਿਆਨਕ ਹਾਦਸੇ ਦੌਰਾਨ ਦੋਵੇਂ ਲੋਕੋ ਪਾਇਲਟ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਖੰਨਾ ਦਾਖਲ ਕਰਵਾਇਆ ਗਿਆ ਅਤੇ ਫਿਰ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ।

Scroll to Top