TheUnmute.com

CM ਭਗਵੰਤ ਮਾਨ ਅੱਜ ਜੇ.ਪੀ. ਨੱਢਾ ਨਾਲ ਕਰਨਗੇ ਮੁਲਾਕਾਤ, DAP ਖਾਦ ਦੀ ਸਪਲਾਈ ਦੇ ਮੁੱਦੇ ‘ਤੇ ਹੋਵੇਗੀ ਚਰਚਾ

26 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ( Bhagwant Singh Mann) ਦੇ ਵਲੋਂ ਅੱਜ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਜੀ ਨਾਲ ਮੁਲਾਕਾਤ ਕੀਤੀ ਜਾਵੇਗੀ, ਦੱਸ ਦੇਈਏ ਕਿ CM ਮਾਨ ਪੰਜਾਬ ਵਿੱਚ DAP ਖਾਦ (DAP fertilizer)  ਦੀ ਸਪਲਾਈ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਮੁਲਾਕਾਤ ਕਰਨਗੇ, ਓਹਨਾ ਵਲੋਂ ਕਿਹਾ ਗਿਆ ਕਿ ਪੰਜਾਬ ਨੂੰ DAP ਖਾਦ ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ ਅਤੇ ਕੇਂਦਰ ਸਰਕਾਰ ਨੂੰ ਇਸ ‘ਤੇ ਧਿਆਨ ਦੇਣਾ ਚਾਹੀਦਾ ਹੈ। ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਾਡੀ ਮੁੱਖ ਤਰਜੀਹ ਹੈ ਅਤੇ ਇਹ ਯਕੀਨੀ ਬਣਾਉਣ ਲਈ ਅਸੀਂ ਹਰ ਉਪਰਾਲਾ ਕਰਾਂਗੇ ਕਿ ਉਨ੍ਹਾਂ ਨੂੰ ਖਾਦਾਂ ਦੀ ਸਮੇਂ ਸਿਰ ਸਪਲਾਈ ਮਿਲੇ।ਇਸ ਬਾਰੇ CM ਮਾਨ ਨੇ ਸੋਸ਼ਲ ਮੀਡਿਆ (social media) ਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ|

 

CM ਮਾਨ ਨੇ X ਤੇ ਪੋਸਟ ਸਾਂਝੀ ਕਰ ਲਿਖਿਆ- ਅੱਜ ਮੈਂ ਰਸਾਇਣ ਅਤੇ ਖਾਦ ਮੰਤਰੀ ਸ਼੍ਰੀ ਜੇ.ਪੀ. ਨੱਢਾ ਜੀ ਨਾਲ ਪੰਜਾਬ ਵਿੱਚ DAP ਖਾਦ ਦੀ ਸਪਲਾਈ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਮੁਲਾਕਾਤ ਕਰਾਂਗਾ। ਪੰਜਾਬ ਨੂੰ DAP ਖਾਦ ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ ਅਤੇ ਕੇਂਦਰ ਸਰਕਾਰ ਨੂੰ ਇਸ ‘ਤੇ ਧਿਆਨ ਦੇਣਾ ਚਾਹੀਦਾ ਹੈ।

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਾਡੀ ਮੁੱਖ ਤਰਜੀਹ ਹੈ ਅਤੇ ਇਹ ਯਕੀਨੀ ਬਣਾਉਣ ਲਈ ਅਸੀਂ ਹਰ ਉਪਰਾਲਾ ਕਰਾਂਗੇ ਕਿ ਉਨ੍ਹਾਂ ਨੂੰ ਖਾਦਾਂ ਦੀ ਸਮੇਂ ਸਿਰ ਸਪਲਾਈ ਮਿਲੇ।

 

 

 

 

 

 

Exit mobile version