ਲੁਧਿਆਣਾ, 01 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿੱਚ ਟ੍ਰੈਫਿਕ ਪੁਲਿਸ ਐਪਲੀਕੇਸ਼ਨ ਟ੍ਰੈਫਿਕ ਹਾਕ ਲੁਧਿਆਣਾ (traffichawksludhiana) ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਤੁਹਾਨੂੰ ਦੱਸ ਦਈਏ ਕਿ ਇਸ ਐਪਲੀਕੇਸ਼ਨ ਨਾਲ ਲੋਕਾਂ ਨੂੰ ਸਮੇਂ-ਸਮੇਂ ‘ਤੇ ਸ਼ਹਿਰ ‘ਚ ਟ੍ਰੈਫਿਕ ਦੀ ਜਾਣਕਾਰੀ ਮਿਲੇਗੀ, ਇਸਦੇ ਨਾਲ ਹੀ ਲੋਕ ਇਸ ਐਪਲੀਕੇਸ਼ਨ ਰਾਹੀਂ ਸੜਕ ‘ਤੇ ਹੋਣ ਵਾਲੇ ਹਾਦਸਿਆਂ ਦੀ ਜਾਣਕਾਰੀ ਵੀ ਦੇ ਸਕਦੇ ਹਨ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਉਪਰਾਲੇ ਹੋਰ ਸ਼ਹਿਰਾਂ ਲਈ ਵੀ ਕੀਤੇ ਜਾਣਗੇ।
ਅਗਸਤ 15, 2025 7:43 ਪੂਃ ਦੁਃ