ਹੁਸ਼ਿਆਰਪੁਰ, 6 ਅਗਸਤ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ‘ਚ ਬਦਲਣ ਲਈ ਸੱਦਾ ਦਿੱਤਾ ਹੈ ਤਾਂ ਜੋ ਸੂਬੇ ‘ਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ |
ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸਾਨੂ ਗੁਰਬਾਣੀ ਦੀਆਂ ਸਿੱਖਿਆਵਾਂ ‘ਤੇ ਚੱਲਣਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਵਾਤਾਵਰਣ ਨੂੰ ਬਚਾ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ। ਪੰਜਾਬ ਸਰਕਾਰ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਾਸੀਆਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਸਮੇਂ ਦੀ ਲੋੜ ਮੁਤਾਬਕ ਵਾਤਾਵਰਣ ਨੂੰ ਬਚਾਉਣਾ ਸਾਡੇ ਸਾਰਿਆਂ ਦਾ ਫਰਜ਼ ਹੈ |
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ‘ਕਾਰਬਨ ਕਰੈਡਿਟ ਸਕੀਮ’ (Carbon Credit Scheme) ਲਾਗੂ ਕਰਨ ਵਾਲਾ ਦੇਸ਼ ‘ਚ ਪਹਿਲਾ ਸੂਬਾ ਬਣਿਆ ਹੈ | ਇਹ ਪ੍ਰਾਜੈਕਟ ਟੇਰੀ (ਊਰਜਾ ਤੇ ਖੋਜ ਸੰਸਥਾਨ) ਦੀ ਮੱਦਦ ਨਾਲ ਪੰਜਾਬ ‘ਚ ਲਾਗੂ ਕੀਤਾ ਜਾ ਚੁੱਕਾ ਹੈ | ਇਸ ਪਾਇਲਟ ਪ੍ਰਾਜੈਕਟ ਵਜੋਂ ਪੰਜਾਬ ਦੇ 3686 ਕਿਸਾਨਾਂ ਨੂੰ ਚਾਰ ਕਿਸ਼ਤਾਂ ‘ਚ 45 ਕਰੋੜ ਰੁਪਏ ਤਕਸੀਮ ਕੀਤੇ ਜਾਣਗੇ।
ਇਸ ਦੌਰਾਨ ਭਗਵੰਤ ਮਾਨ ਨੇ ਸਕੀਮ ਤਹਿਤ ਪਹਿਲੀ ਕਿਸ਼ਤ ਤਹਿਤ ਹੁਸ਼ਿ