ਚੰਡੀਗੜ੍ਹ, 28 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਪੰਜਾਬ ‘ਚ ਮਹਿਲਾਵਾਂ ਤੇ ਬੱਚਿਆਂ ਦੀ ਸੁਰੱਖਿਆ ਤੇ ਗੁਮਸ਼ੁਦਾ ਬੱਚਿਆਂ ਲਈ ਪੁਲਿਸ ਦੇ ਸਹਿਯੋਗ ਨਾਲ ‘ਚੈਟਬੋਟ’ (Chatbot) ਲਾਂਚ ਕੀਤਾ ਹੈ | ਹੈਲਪਲਾਈਨ ਨੰਬਰ ਦੇ ਨਾਲ ਹੁਣ ਵਟਸਐਪ ਨੰਬਰ ਵੀ ਸਮਾਜ ਤੋਂ ਪਰੇਸ਼ਾਨ ਮਹਿਲਾਵਾਂ ਨੂੰ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਕਰ ਦਿੱਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਮਹਿਲਾਵਾਂ ਤੇ ਬੱਚਿਆਂ ਦੀ ਹਰ ਮੋੜ ‘ਤੇ ਹਿਫ਼ਾਜ਼ਤ ਕਰਨਾ ਹੈ |
CM ਭਗਵੰਤ ਮਾਨ ਵਲੋਂ ਮਹਿਲਾਵਾਂ ਤੇ ਬੱਚਿਆਂ ਦੀ ਸੁਰੱਖਿਆ ਲਈ ‘ਚੈਟਬੋਟ’ ਲਾਂਚ
