ਚੰਡੀਗੜ੍ਹ 29 ਅਪ੍ਰੈਲ 2022: ਪਟਿਆਲਾ (Patiala) ‘ਚ ਸਿੱਖ ਜੱਥੇਬੰਦੀਆਂ ਅਤੇ ਸ਼ਿਵ ਸੈਨਾ ਵਿਚਕਾਰ ਮਾਰਚ ਕੱਢਣ ਨੂੰ ਲੈ ਕੇ ਝੜਪ ਹੋਈ ਅਤੇ ਪਥਰਾਅ ਵੀ ਹੋਇਆ ਹੈ | ਤਾਜ਼ਾ ਖ਼ਬਰ ਮੁਤਾਬਕ ਪਟਿਆਲਾ ‘ਚ ਹਾਲਤ ਕਾਬੂ ਹੇਠ ਹਨ | ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਦਿਆਂ ਕਿਹਾ ਕਿ ਪਟਿਆਲਾ ਵਿੱਚ ਝੜਪਾਂ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ, ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਨੂੰ ਵੀ ਰਾਜ ਵਿਚ ਗੜਬੜ ਪੈਦਾ ਨਹੀਂ ਕਰਨ ਦੇਵਾਂਗੇ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਮਹੱਤਵਪੂਰਨ ਹੈ।
ਜਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਪੰਜਾਬ ਦੇ ਸਮੂਹ ਵੀਰਾਂ-ਭੈਣਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਦੱਸਿਆ ਕਿ ਮੌਜੂਦਾ ਸਥਿਤੀ ਕਾਬੂ ਹੇਠ ਹੈ ਅਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਡੀ ਸੀ ਨੇ ਕਿਹਾ ਕਿ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਮੁੜ ਅਪੀਲ ਕੀਤੀ ਕਿ ਲੋਕ ਬੇਬੁਨਿਆਦ ਖ਼ਬਰਾਂ ਜਾ ਗ਼ਲਤ ਜਾਣਕਾਰੀ ਸੋਸ਼ਲ ਮੀਡੀਆ ‘ਤੇ ਅੱਗੇ ਨਾ ਫੈਲਾਉਣ |