July 7, 2024 9:55 pm
CM Bhagwant Mann

CM ਭਗਵੰਤ ਮਾਨ ਨੇ ਸਕੂਲਾਂ-ਕਾਲਜਾਂ ਦੇ ਅਧਿਆਪਕਾਂ ਲਈ ਕੀਤਾ ਵੱਡਾ ਐਲਾਨ

ਚੰਡੀਗੜ੍ਹ 29 ਮਾਰਚ 2022: CM ਭਗਵੰਤ ਮਾਨ (CM Bhagwant Mann) ਨੇ ਅੱਜ ਸਕੂਲਾਂ-ਕਾਲਜਾਂ ਦੇ ਅਧਿਆਪਕਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਹੁਣ ਪੰਜਾਬ ਦੇ ਅਧਿਆਪਕਾਂ ਤੋਂ ਕੋਈ ਹੋਰ ਕੰਮ ਨਹੀਂ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕ ਅਤੇ ਕਾਲਜਾਂ ਦੇ ਪ੍ਰੋਫੈਸਰ ਹੁਣ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਉਣ ਵੱਲ ਧਿਆਨ ਦੇਣ ।

CM ਭਗਵੰਤ ਮਾਨ (CM Bhagwant Mann) ਨੇ ਇੱਕ ਪ੍ਰੋਗਰਾਮ ‘ਚ ਕਿਹਾ ਕਿ ਸਕੂਲ-ਕਾਲਜ ਦੇ ਅਧਿਆਪਕਾਂ ਦੇ ਸਾਰੇ ਮਸਲਿਆਂ ਦਾ ਹੱਲ ਜਲਦੀ ਹੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਆਪਣੀ ਸਮਰੱਥਾ ਦਿਖਾਉਣ ਲਈ ਭਰਪੂਰ ਮੌਕੇ ਚਾਹੀਦੇ ਹਨ। ਜੇਕਰ ਉਨ੍ਹਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਤਾਂ ਉਹ ਸਾਡੇ ਦੇਸ਼ ਅਤੇ ਸਾਡੇ ਸਮਾਜ ਲਈ ਆਦਰਸ਼ ਨਾਗਰਿਕ ਬਣ ਸਕਦੇ ਹਨ।