ਚੰਡੀਗੜ੍ਹ, 06 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ 73ਵੇਂ ਰਾਜ ਪੱਧਰੀ ਵਣ ਮਹਾਂ-ਉਤਸਵ ਸਮਾਗਮ ਲਈ ਹੁਸ਼ਿਆਰਪੁਰ ਪਹੁੰਚੇ ਹਨ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨ ਆਪਣੀਆਂ ਮੋਟਰ ਜਾਂ ਟਿਊਬਵੈੱਲ ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਬੂਟੇ ਲਗਾਉਣ । ਉਨ੍ਹਾਂ ਕਿਹਾ ਕਿ ਫਿਲਹਾਲ ਇਹ ਸਲਾਹ ਹੈ, ਲੋੜ ਪਈ ਤਾਂ ਕਾਨੂੰਨ ਬਣਾਵਾਂਗੇ । ਉਨ੍ਹਾਂ ਕਿਹਾ ਕਿ ਅੱਜ ਵਾਤਾਵਰਨ ਨਾਲ ਜਿਸ ਤਰ੍ਹਾਂ ਛੇੜਛਾੜ ਕੀਤੀ ਗਈ ਹੈ ਕਿ ਰੁੱਖਾਂ ਦੀ ਅਣਹੋਂਦ ਕਾਰਨ ਪਹਾੜ ਵੀ ਹੜ੍ਹਾਂ ਦੇ ਪਾਣੀ ਨਾਲ ਰੁੜ੍ਹ ਰਹੇ ਹਨ।
ਫਰਵਰੀ 24, 2025 2:19 ਪੂਃ ਦੁਃ