ਚੰਡੀਗੜ੍ਹ, 06 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ 73ਵੇਂ ਰਾਜ ਪੱਧਰੀ ਵਣ ਮਹਾਂ-ਉਤਸਵ ਸਮਾਗਮ ਲਈ ਹੁਸ਼ਿਆਰਪੁਰ ਪਹੁੰਚੇ ਹਨ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨ ਆਪਣੀਆਂ ਮੋਟਰ ਜਾਂ ਟਿਊਬਵੈੱਲ ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਬੂਟੇ ਲਗਾਉਣ । ਉਨ੍ਹਾਂ ਕਿਹਾ ਕਿ ਫਿਲਹਾਲ ਇਹ ਸਲਾਹ ਹੈ, ਲੋੜ ਪਈ ਤਾਂ ਕਾਨੂੰਨ ਬਣਾਵਾਂਗੇ । ਉਨ੍ਹਾਂ ਕਿਹਾ ਕਿ ਅੱਜ ਵਾਤਾਵਰਨ ਨਾਲ ਜਿਸ ਤਰ੍ਹਾਂ ਛੇੜਛਾੜ ਕੀਤੀ ਗਈ ਹੈ ਕਿ ਰੁੱਖਾਂ ਦੀ ਅਣਹੋਂਦ ਕਾਰਨ ਪਹਾੜ ਵੀ ਹੜ੍ਹਾਂ ਦੇ ਪਾਣੀ ਨਾਲ ਰੁੜ੍ਹ ਰਹੇ ਹਨ।
CM ਭਗਵੰਤ ਮਾਨ ਨੇ ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨ ਨੂੰ ਕੀਤੀ ਇਹ ਖ਼ਾਸ ਅਪੀਲ
