July 5, 2024 12:12 am
Bathinda

CM ਭਗਵੰਤ ਮਾਨ ਵੱਲੋਂ ਬਠਿੰਡਾ ਅਤੇ ਫਰੀਦਕੋਟ ਦੇ ‘ਆਪ’ ਆਗੂਆਂ ਨਾਲ ਬੈਠਕ

ਚੰਡੀਗੜ੍ਹ, 8 ਜੂਨ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਠਿੰਡਾ (Bathinda) ਅਤੇ ਫਰੀਦਕੋਟ ਦੇ ‘ਆਪ’ ਆਗੂਆਂ ਨਾਲ ਬੈਠਕ ਕਰਕੇ ਇਲਾਕੇ ਦੇ ਲੋਕਾਂ ਦੇ ਮਸਲਿਆਂ ਅਤੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਚਰਚਾ ਕੀਤੀ।

ਬੇਥਸਕ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਆਪਣੇ ‘ਐਕਸ’ ਅਕਾਊਂਟ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ, ”ਅੱਜ ਬਠਿੰਡਾ ਤੇ ਫ਼ਰੀਦਕੋਟ ਲੋਕ ਸਭਾ ਹਲਕੇ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਤੇ ਦੋਵੇਂ ਹਲਕੇ ਦੇ ਮਸਲਿਆਂ ‘ਤੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ |

ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਚੰਗਾ ਕੰਮ ਕਰਦੇ ਰਹਿਣ ਲਈ ਕਿਹਾ ਅਤੇ ਜ਼ਮੀਨੀ ਪੱਧਰ ‘ਤੇ ਹੋਰ ਵੀ ਸਖ਼ਤ ਮਿਹਨਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕ ਸਭਾ ਚੋਣਾਂ ਦੌਰਾਨ ‘ਆਪ’ ਵਰਕਰਾਂ ਦੇ ਸਮਰਪਣ ਦੀ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕੀਤਾ ਹੈ।