ਚੰਡੀਗੜ੍ਹ , 22 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯੂਪੀਐਸਸੀ ਦੀ ਕੋਚਿੰਗ ਸੈਂਟਰਾਂ (UPSC Coaching Centre) ਸੰਬੰਧੀ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਕ ਅਸੀਂ ਪੰਜਾਬ ਭਰ ਵਿੱਚ 8 ਕੋਚਿੰਗ ਸੈਂਟਰ ਖੋਲ੍ਹ ਰਹੇ ਹਾਂ, ਜਿਸ ਦੀ ਰੂਪਰੇਖਾ ਬਾਰੇ ਅੱਜ ਵਿਸਥਾਰ ਨਾਲ ਚਰਚਾ ਕੀਤੀ ਗਈ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਤੋਂ ਇਲਾਵਾ ਅਸੀਂ ਇਸ ਸਿਖਲਾਈ ਨੂੰ ਆਨਲਾਈਨ ਕਰਵਾਉਣ ਬਾਰੇ ਵੀ ਵਿਚਾਰ ਕਰ ਰਹੇ ਹਾਂ। ਇਸ ਦੇ ਨਾਲ ਹੀ ਸਿਖਲਾਈ ਲੈ ਰਹੇ ਬੱਚਿਆਂ ਨੂੰ ਸਰਕਾਰ ਵਿੱਤੀ ਸਹਾਇਤਾ ਵੀ ਦੇਵੇਗੀ। ਜਲਦੀ ਹੀ ਸਾਰੀ ਜਾਣਕਾਰੀ ਜਾਰੀ ਕੀਤੀ ਜਾਵੇਗੀ।