July 1, 2024 2:43 am
Punjab drug-free

CM ਭਗਵੰਤ ਮਾਨ ਵਲੋਂ ਨਸ਼ੇ ਸੰਬੰਧੀ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 03 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਸੀਨੀਅਰ ਅਫ਼ਸਰਾਂ ਨਾਲ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਲੈ ਕੇ ਵੀ ਮੀਟਿੰਗ ਸਮਾਪਤ ਹੋ ਗਈ ਹੈ | ਮੀਟਿੰਗ ਵਿੱਚ ਪੰਜਾਬ ਪੁਲਿਸ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਮੌਜੂਦ ਰਹੇ | ਇਸ ਦੌਰਾਨ ਨਸ਼ੇ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਚਰਚਾ ਕੀਤੀ ਗਈ ਹੈ ਅਤੇ ਸੂਬੇ ‘ਚ ਨਸ਼ੇ ਦੇ ਖਾਤਮੇ ਲਈ ਅਫ਼ਸਰਾਂ ਨੇ ਕੁਝ ਸੁਝਾਅ ਦਿੱਤੇ | ਇਸਦੇ ਨਾਲ ਹੀ ਮੁੱਖ ਮੰਤਰੀ ਨੇ ਫੀਲਡ ਵਿਜ਼ਿਟ ਬਾਬਤ ਮੁੱਖ ਮੰਤਰੀ ਨੇ ਰਿਪੋਰਟ ਤਲਬ ਕੀਤੀ | ਸਾਰੇ ਅਫ਼ਸਰਾਂ ਨੂੰ ਲੋਕਾਂ ਵਿਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਲਈ ਅਫ਼ਸਰਾਂ ਨੂੰ ਕਿਹਾ ਹੈ | ਇਸ ਦੌਰਾਨ ਪੰਜਾਬ ਡੀਜੀਪੀ ਗੌਰਵ ਯਾਦਵ, ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੀ ਸ਼ਾਮਲ ਹੋਏ |