Bhagwant Mann

CM ਭਗਵੰਤ ਮਾਨ ਵੱਲੋਂ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ‘ਚ ਮੁਲਾਕਾਤ, ਆਖਿਆ- ਰੂਟੀਨ ਚੈਕਅੱਪ ਕੀਤਾ ਜਾ ਰਿਹੈ

ਚੰਡੀਗੜ੍ਹ, 30 ਅਪ੍ਰੈਲ 2024: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ (ਮੰਗਲਵਾਰ) ਦੂਜੀ ਵਾਰ ਮੁਲਾਕਾਤ ਕੀਤੀ ਹੈ । ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਆਪਣੇ ਗੁਜਰਾਤ ਅਤੇ ਆਸਾਮ ਦੌਰੇ ਬਾਰੇ ਜਾਣਕਾਰੀ ਦਿੱਤੀ ਹੈ । ਕੇਜਰੀਵਾਲ ਨੇ ਭਗਵੰਤ ਮਾਨ ਨੂੰ ਦਿੱਲੀ ਆਉਣ ਲਈ ਕਿਹਾ ਅਤੇ ਦਿੱਲੀ ਤੋਂ ਪ੍ਰਚਾਰਕਾਂ ਨੂੰ ਪੰਜਾਬ ਲੈ ਜਾਣ ਲਈ ਕਿਹਾ ਹੈ।

ਸੀਐੱਮ ਭਗਵੰਤ ਮਾਨ (CM Bhagwant Mann) ਦਾ ਕਹਿਣਾ ਹੈ ਕਿ ਜਦੋਂ ਕਿ ਇੰਡੀਆ ਗਠਜੋੜ ਦੇ ਪ੍ਰਚਾਰ ਲਈ ਜਿੱਥੇ ਵੀ ਤੁਹਾਨੂੰ ਸੱਦਿਆ ਜਾਵੇ, ਤੁਸੀਂ ਉੱਥੇ ਜਾਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਨ੍ਹਾਂ ਨੂੰ ਇਨਸੁਲਿਨ ਮਿਲ ਰਹੀ ਹੈ। ਰੂਟੀਨ ਚੈਕਅੱਪ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਮੁਲਾਕਾਤ ਸ਼ੀਸ਼ੇ ਅਤੇ ਫ਼ੋਨ ਰਾਹੀਂ ਹੀ ਹੋਈ। ਮੁਲਾਕਾਤ ਵਿੱਚ ਉਨ੍ਹਾਂ ਨੇ ਪੂਰੇ ਦੇਸ਼ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ।

 

Scroll to Top