ਚੰਡੀਗੜ੍ਹ, 15 ਅਪ੍ਰੈਲ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸੋਮਵਾਰ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ‘ਆਪ’ ਸੁਪਰੀਮੋ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਭਗਵੰਤ ਮਾਨ ਦੇ ਨਾਲ ਸਨ। ਇਹ ਮੁਲਾਕਾਤ ਕਰੀਬ ਅੱਧਾ ਘੰਟਾ ਚੱਲੀ।
ਮੁਲਾਕਾਤ ਤੋਂ ਬਾਅਦ ਭਗਵੰਤ ਮਾਨ (CM Bhagwant Mann) ਨੇ ਮੀਡੀਆ ਨੂੰ ਕਿਹਾ ਕਿ ਅਰਵਿੰਦ ਕੇਜਰੀਵਾਲ ਨਾਲ ਨਾਲ ਖ਼ਤਰਨਾਕ ਅਪਰਾਧੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਨੂੰ ਅਪਰਾਧੀਆਂ ਵਾਂਗ ਸਹੂਲਤਾਂ ਵੀ ਨਹੀਂ ਮਿਲ ਰਹੀਆਂ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨਾਲ ਫੋਨ ‘ਤੇ ਗੱਲ ਹੋਈ ਹੈ, ਵਿਚਾਲੇ ਇੱਕ ਸੀਸਾ ਲੱਗਾ ਸੀ ਜੋ ਕਿ ਬਹੁਤ ਗੰਦਾ ਸੀ |