July 5, 2024 1:52 am
Chief Minister Bhagwant Mann

CM ਭਗਵੰਤ ਮਾਨ ਨੇ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 28 ਅਪ੍ਰੈਲ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਪੰਜਾਬ ਦੇ ਦਰਜਨ ਤੋਂ ਵੱਧ ਵਿਧਾਇਕਾਂ ਨਾਲ ਮੁਲਾਕਾਤ ਕੀਤੀ | ਇਸ ਮੀਟਿੰਗ ‘ਚ ਲੋਕ ਸਮੱਸਿਆਵਾਂ ਨੂੰ ਲੈ ਕੇ ਗੱਲਬਾਤ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨੇ ਕਾਰਗੁਜ਼ਾਰੀ ਰਿਪੋਰਟ ‘ਤੇ ਚਰਚਾ ਕੀਤੀ | ਇਸਦੇ ਨਾਲ ਹੀ ਪੰਜਾਬ ਦੇ ਅਣਗਿਣਤ ਵਿਧਾਇਕਾਂ ਦੀ ਕਾਰਗੁਜ਼ਾਰੀ ਰਿਪੋਰਟ ਤੋਂ ਨਾਖੁਸ਼ ਦਿੱਖੇ |ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨਾਲ ਰਾਬਤਾ ਬਨਾਉਣ ਤੇ ਵਲੰਟੀਅਰਾਂ ਨਾਲ ਤਾਲਮੇਲ ਰੱਖਣ ਲਈ ਕਿਹਾ |

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵਲੋਂ ਟਵੀਟ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੇ ਵੱਖ-ਵੱਖ ਹਲਕਿਆਂ ਦੇ ਆਪਣੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਪ੍ਰਤੀ ਲੋਕਾਂ ਦੇ ਵਿਸ਼ਵਾਸ ਬਾਰੇ ਵਿਧਾਇਕਾਂ ਨੇ ਵਿਸਥਾਰਤ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਧਾਇਕਾਂ ਨੇ ਆਪਣੇ ਹਲਕੇ ਦੀਆਂ ਕੁੱਝ ਸਮੱਸਿਆਵਾਂ ਵੀ ਦੱਸੀਆਂ, ਜਿਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।

Chief Minister Bhagwant Mann