Site icon TheUnmute.com

CM ਭਗਵੰਤ ਮਾਨ ਵੱਲੋਂ ਪੰਜਾਬ ਰਾਜਪਾਲ ਨਾਲ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ

CM Bhagwant Mann

ਚੰਡੀਗੜ੍ਹ, 11 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਵੱਲੋਂ ਪੰਜਾਬ ਰਾਜ ਭਵਨ ਵਿਖੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ (Gulab Chand Kataria) ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਦੌਰਾਨ ਸੀਐੱਮ ਭਗਵੰਤ ਮਾਨ ਅਤੇ ਪੰਜਾਬ ਰਾਜਪਾਲ ਵਿਚਾਲੇ ਗ੍ਰਾਮ ਪੰਚਾਇਤੀ ਚੋਣਾਂ, ਉਚੇਰੀ ਸਿੱਖਿਆ ਸਮੇਤ ਕਈਂ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਹੈ |

ਜਿਕਰਯੋਗ ਹੈ ਕਿ ਸੀਐੱਮ ਭਗਵੰਤ ਮਾਨ ਦੀ ਸਿਹਤ ‘ਚ ਸੁਧਾਰ ਹੋਣ ਤੋਂ ਬਾਅਦ ਪੰਜਾਬ ਰਾਜਪਾਲ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਤੋਂ ਪਹਿਲਾਂ ਪੰਜਾਬ ‘ਚ ਪੰਚਾਇਤੀ ਚੋਣਾਂ ਨਾਲ ਸੰਬੰਧੀ ਪ੍ਰਸਤਾਵ ਨੂੰ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਸੀ। ਪੰਜਾਬ ‘ਚ ਗ੍ਰਾਮ ਪੰਚਾਇਤੀ ਚੋਣਾਂ (Panchayat elections) ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 09 ਅਕਤੂਬਰ ਨੂੰ ਪੰਚਾਇਤੀ ਚੋਣਾਂ ‘ਚ ਧਾਂਦਲੀ ਦੇ ਦੋਸ਼ ਵਾਲੀ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਜਿੱਥੇ-ਜਿਥੇ ਪੰਚਾਇਤੀ ਚੋਣਾਂ ਦੀ ਨਾਮਜ਼ਦਗੀਆਂ ‘ਚ ਧਾਂਦਲੀ ਜਾ ਗੜਬੜੀ ਹੋਈ ਹੈ, ਉਥੇ ਚੋਣ ਨਹੀਂ ਹੋਵੇਗੀ |

ਹਾਈਕੋਰਟ ਨੇ ਕਈ ਪਿੰਡਾਂ ਦੀ ਪੰਚਾਇਤੀ ਚੋਣਾਂ ‘ਤੇ ਰੋਕ ਲਗਾ ਦਿੱਤੀ । ਧਿਆਨ ਰਹੇ ਇਹ ਰੋਕ ਉਨ੍ਹਾਂ ਪਿੰਡਾਂ ‘ਚ ਲਗਾਈ ਹੈ, ਜਿਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ ਹੈ। ਇਸਦੇ ਨਾਲ ਹੀ ਇਨ੍ਹਾਂ ਪਿੰਡਾਂ ‘ਚ ਦੁਬਾਰਾ ਨਾਮਜ਼ਦਗੀਆਂ ਦਾਖਲ ਹੋ ਸਕਦੀਆਂ ਹਨ |

Exit mobile version