ਚੰਡੀਗੜ੍ਹ 20 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਹੈਦਰਾਬਾਦ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਸਰਕਾਰੀ ਰਿਹਾਇਸ਼ ਪ੍ਰਗਤੀ ਭਵਨ ਵਿਖੇ ਹੋਈ। ਮੁੱਖ ਮੰਤਰੀ ਭਗਵੰਤ ਮਾਨ ‘ਇਨਵੈਸਟ ਪੰਜਾਬ’ ਸਬੰਧੀ ਸਨਅਤਕਾਰਾਂ ਨਾਲ ਮੀਟਿੰਗ ਕਰ ਰਹੇ ਹਨ, ਦਸਿਆ ਜਾ ਰਿਹਾ ਹੈ ਕਿ ਕਈ ਅਹਿਮ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾ ਰਹੀ ਹੈ |
ਬੀਤੇ ਦਿਨ ਮੁੱਖ ਮੰਤਰੀ ਮਾਨ ਨੇ ਚੇਨਈ ਵਿੱਚ ਮੁਰੂਗੱਪਾ ਗਰੁੱਪ (Murugappa Group) ਦੇ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੰਜਾਬ ‘ਚ ਨਿਵੇਸ਼ ਲਈ ਸੱਦਾ ਦਿੱਤਾ ਗਿਆ ਹੈ, ਇਸਦੇ ਨਾਲ ਹੀ ਅੱਜ ਹੈਦਰਾਬਾਦ (Hyderabad) ਵਿਖੇ ਜੀਐਮਆਰ ਗਰੁੱਪ ਦੇ ਮੁੱਖ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਅਤੇ ਉਦਯੋਪਤੀਆਂ ਦੇ ਅਫਸਰਾਂ ਨਾਲ ਪੰਜਾਬ ‘ਚ ਨਿਵੇਸ਼ ਕਰਨ ਨੂੰ ਲੈ ਕੇ ਚਰਚਾ ਹੋਈ |