July 4, 2024 9:41 pm
CYSS

CM ਭਗਵੰਤ ਮਾਨ ਨੇ CYSS ਦੀ ਟੀਮ ਨਾਲ ਕੀਤੀ ਮੁਲਾਕਾਤ, ਪੰਜਾਬ ਯੂਨੀਵਰਸਿਟੀ ਚੋਣਾਂ ਜਿੱਤਣ ਦੀ ਦਿੱਤੀ ਵਧਾਈ

ਚੰਡੀਗੜ੍ਹ 19 ਅਕਤੂਬਰ 2022: ਪੰਜਾਬ ਯੂਨੀਵਰਸਿਟੀ (Panjab University) ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ‘ਛਤਰ ਯੁਵਾ ਸੰਘਰਸ਼ ਸਮਿਤੀ’ (ਸੀਵਾਈਐੱਸਐੱਸ) ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸੀਵਾਈਐੱਸਐੱਸ ਦੇ ਆਯੂਸ਼ ਖਟਕੜ ਪੰਜਾਬ ਯੂਨੀਵਰਸਿਟੀ ਦੇ ਨਵੇਂ ਵਿਦਿਆਰਥੀ ਪ੍ਰਧਾਨ ਚੁਣੇ ਗਏ।

Image

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿਟਰ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਪੰਜਾਬ ਯੂਨੀਵਰਸਿਟੀ ਚੋਣਾਂ ‘ਚ ਸ਼ਾਨਦਾਰ ਜਿੱਤ ਤੋਂ ਬਾਅਦ CYSS ਦੀ ਪੂਰੀ ਟੀਮ ਨੂੰ ਮੁਬਾਰਕਾਂ ਦਿੱਤੀਆਂ | ਉਨ੍ਹਾਂ ਲਿਖਿਆ ਕਿ ਪੰਜਾਬ ਯੂਨੀਵਰਸਿਟੀ ਉੱਤਰੀ ਭਾਰਤ ਦੇ ਵਿਦਿਆਰਥੀਆਂ ਦੀ ਧੁਰੀ ਹੈ ਤੇ ਇਹ ਚੋਣਾਂ ਸਿਆਸਤ ਦੀ ਪਾਠਸ਼ਾਲਾ…ਇਸ ਜਿੱਤ ‘ਚ ਗੁਆਂਢੀ ਸੂਬਿਆਂ ਦੇ ਨੌਜਵਾਨਾਂ ਦਾ ਵੀ ਯੋਗਦਾਨ ਹੈ… ਉਹਨਾਂ ਦਾ ਵੀ ਇਸ ਭਰੋਸੇ ਲਈ ਧੰਨਵਾਦ…ਇਨਕਲਾਬ ਜ਼ਿੰਦਾਬਾਦ.

Chhatra Yuva Sangharsa Samiti