Site icon TheUnmute.com

CM ਭਗਵੰਤ ਮਾਨ ਨੇ ਪਾਣੀ ਦੀ ਸਮੱਸਿਆ ਸੰਬੰਧੀ ਇਜ਼ਰਾਈਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

Bhagwant Mann

ਚੰਡੀਗੜ੍ਹ 28 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਬੀਤੇ ਮੰਗਲਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਨਹਿਰੀ ਪ੍ਰਬੰਧ ਨੂੰ ਨਵਿਆਉਣ ਲਈ ਵਿਸ਼ੇਸ਼ ਫੰਡ ਅਲਾਟ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ।

ਇਸਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਇਜ਼ਰਾਈਲੀ ਕੰਪਨੀ Mekorot ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ‘ਚ ਪੀਣ ਵਾਲੇ ਸਾਫ਼ ਪਾਣੀ ਦੀ ਗੰਭੀਰ ਸਮੱਸਿਆ ਹੈ। ਪੰਜ ਆਬਾਂ ਦੀ ਧਰਤੀ ਦੇ ਲੋਕਾਂ ਨੂੰ ਸਾਫ਼ ਪਾਣੀ ਨਾ ਮਿਲਣਾ ਬਹੁਤ ਵੱਡੀ ਤ੍ਰਾਸਦੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਨਾਲ ਮਿਲ ਕੇ ਨਵੇਂ ਪ੍ਰੋਜੈਕਟ ਲਾਵਾਂਗੇ ਅਤੇ ਪੰਜਾਬੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਮੇਰੀ ਸਰਕਾਰ ਵਚਨਬੱਧ ਹੈ।

Exit mobile version