ਚੰਡੀਗੜ੍ਹ 14 ਜੂਨ 2023: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਸੀਐਮ ਮਾਨ ਦੇ ਨਾਲ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੀ ਮੌਜੂਦ ਸਨ। ਇਸ ਮੌਕੇ ਭਗਵੰਤ ਮਾਨ ਨੇ ਨਿਤਿਨ ਗਡਕਰੀ ਨਾਲ ਐਨ.ਐਚ.ਏ.ਆਈ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ।
ਨਿਤਿਨ ਗਡਕਰੀ ਨੇ ਜਲੰਧਰ-ਹੁਸ਼ਿਆਰਪੁਰ ਸੜਕ ਦਾ ਕੰਮ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ ਅਤੇ ਭਵਾਨੀਗੜ੍ਹ ਵਿਖੇ ਓਵਰਬ੍ਰਿਜ ਨੂੰ ਲੈ ਕੇ ਵੀ ਸਾਰਥਕ ਚਰਚਾ ਹੋਈ। ਅਸੀਂ ਗਡਕਰੀ ਨੂੰ ਆਪਣੀ ਸਰਕਾਰ ਦੀ ਪਹਿਲਕਦਮੀ “ਰੋਡ ਸੇਫਟੀ ਫੋਰਸ” ਬਾਰੇ ਵੀ ਜਾਣਕਾਰੀ ਦਿੱਤੀ।