ਚੰਡੀਗੜ੍ਹ 09 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰ ਸਰਕਾਰ ਤੋਂ ਪੰਜਾਬ ਲਈ ਵੀ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ‘ਚ ਜ਼ਮੀਨ ਅਲਾਟ ਕਰਨ ਦੀ ਅਪੀਲ ‘ਤੇ ਵਿਰੋਧੀ ਧਿਰ ਨੇ ਘੇਰਨਾ ਸ਼ੁਰੂ ਕਰ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਮਾਨ ਸਰਕਾਰ ਦੀ ਮੰਗ ‘ਤੇ ਸਵਾਲ ਚੁੱਕ ਰਹੇ ਹਨ |
ਰਾਜਾ ਵੜਿੰਗ (Raja Waring) ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਾਬ੍ਹ, ਚੰਡੀਗੜ੍ਹ ਦੀਆਂ ਜ਼ਮੀਨਾਂ ਅਤੇ ਸਰਕਾਰੀ ਇਮਾਰਤਾਂ ’ਤੇ ਸਿਰਫ਼ ਪੰਜਾਬ ਦਾ ਹੱਕ ਹੈ। ਜਿਵੇਂ ਕਿ ਪੰਜਾਬ ਰੀ-ਆਰਗੇਨਾਈਜੇਸ਼ਨ 1966 ਐਕਟ ਤਹਿਤ ਤੈਅ ਕੀਤਾ ਗਿਆ ਸੀ ਕਿ ਹਰਿਆਣਾ ਨੂੰ ਅਲੱਗ ਰਾਜਧਾਨੀ ਬਣਾਉਣ ਦੀ ਲੋੜ ਹੈ। ਕਿਰਪਾ ਕਰਕੇ ਅਜਿਹੇ ਬਿਆਨਾਂ ਨਾਲ ਚੰਡੀਗੜ੍ਹ ’ਤੇ ਸਾਡਾ ਹੱਕ ਕਮਜ਼ੋਰ ਨਾ ਕਰੋ।