ਚੰਡੀਗੜ੍ਹ, 22 ਫ਼ਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀ ਨਾਲ ਮੀਟਿੰਗ ਕੀਤੀ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਲ ਗਰੁੱਪ (Pearl Group) ਦੀਆਂ ਜਾਇਦਾਦਾਂ ਦੀ ਖ਼ਰੀਦ ਉਤੇ ਤੁਰੰਤ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ | ਇਸ ਦੌਰਾਨ ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ ਸਮੇਤ ਕਈ ਉੱਚ ਅਧਿਕਾਰੀ ਵੀ ਮੌਜੂਦ ਸਨ |
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨਾਲ ਮੀਟਿੰਗ ਕਰ ਪਰਲ ਗਰੁੱਪ ਦੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਪਛਾਣ, ਰੈੱਡ ਐਂਟਰੀ ਤੇ ਖਰੀਦ ‘ਤੇ ਤੁਰੰਤ ਰੋਕ ਲਗਾਉਣ ਲਈ ਕਿਹਾ… ਅਸੀਂ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦਾ ਇੱਕ-ਇੱਕ ਪੈਸਾ ਦਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਾਂ…