Site icon TheUnmute.com

CM ਭਗਵੰਤ ਮਾਨ ਨੇ ਮੀਂਹ ਨਾਲ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਵਾਉਣ ਦੇ ਦਿੱਤੇ ਹੁਕਮ

sugarcane

ਚੰਡੀਗੜ੍ਹ, 21 ਮਾਰਚ 2023: ਪੰਜਾਬ ਦੇ ਕਈ ਇਲਾਕਿਆਂ ਵਿੱਚ ਤਿੰਨ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਜਿਸ ਕਾਰਨ ਪੀੜਤ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਗਈ ਹੈ | ਇਸ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਟਵੀਟ ਕਰਦਿਆਂ ਕਿਹਾ ਕਿ ਪਿਛਲੇ 3 ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ‘ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ, ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ |

Exit mobile version