Budhlada

CM ਭਗਵੰਤ ਮਾਨ ਵੱਲੋਂ ITI ਬੁਢਲਾਡਾ ਦੀ ਹਾਲਤ ਸੁਧਾਰਨ ਲਈ ਬਲੂਪ੍ਰਿੰਟ ਤਿਆਰ ਕਰਨ ਦੇ ਹੁਕਮ

ਬੁਢਲਾਡਾ, 16 ਦਸੰਬਰ 2024: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਬੀਤੇ ਦਿਨ ਬੁਢਲਾਡਾ ਦੇ ਸਬ-ਡਿਵੀਜ਼ਨਲ ਹਸਪਤਾਲ (Sub-Divisional Hospital of Budhlada) ਦਾ ਨਿਰੀਖਣ ਕੀਤਾ | ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਸਰਕਾਰੀ ਹਸਪਤਾਲਾਂ ਦੀਆਂ ਸਹੂਲਤਾਂ ਵਿੱਚ ਹੋਰ ਸੁਧਾਰ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਰਫ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।

ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ (Punjab government) ਵੱਲੋਂ ਸਿੱਖਿਆ ਅਤੇ ਸਿਹਤ ਖੇਤਰਾਂ ‘ਚ ਸੁਧਾਰਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ | ਪਿਛਲੇ ਦੋ ਸਾਲਾਂ ‘ਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਵੱਡੀਆਂ ਤਬਦੀਲੀਆਂ ਆਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਹਤ ਖੇਤਰ ‘ਚ ਵੱਡੇ ਪੱਧਰ ‘ਤੇ ਸੁਧਾਰ ਹੋਇਆ ਹੈ ਅਤੇ ਸਰਕਾਰੀ ਹਸਪਤਾਲਾਂ ‘ਚ ਆਧੁਨਿਕ ਮਸ਼ੀਨਾਂ ਅਤੇ ਉਪਕਰਨ ਲਗਾਏ ਹਨ।

ਸੀਐੱਮ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸਰਕਾਰੀ ਖਜ਼ਾਨੇ ਦਾ ਇਕ-ਇਕ ਪੈਸਾ ਸਮਝਦਾਰੀ ਨਾਲ ਖਰਚਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਐਸ.ਏ.ਐਸ.ਨਗਰ (ਮੋਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ‘ਚ ਨਵੇਂ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਪੰਜਾਬ ਨੂੰ ਦੇਸ਼ ਭਰ ‘ਚ ਮੈਡੀਕਲ ਸਿੱਖਿਆ ਦਾ ਹੱਬ ਬਣਾਉਣਾ ਹੈ, ਜਿਸ ਦਾ ਪੰਜਾਬ ਦੇ ਵਾਸੀਆਂ ਨੂੰ ਵੀ ਲਾਭ ਹੋਵੇਗਾ। ਭਗਵੰਤ ਮਾਨ (CM Bhagwant Mann) ਨੇ ਆਸ ਪ੍ਰਗਟਾਈ ਕਿ ਮੈਡੀਕਲ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਇਨ੍ਹਾਂ ਮੈਡੀਕਲ ਕਾਲਜਾਂ ‘ਚ ਮੁੱਢਲੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਮੈਡੀਕਲ ਸਟਾਫ਼ ਖਾਸ ਕਰਕੇ ਡਾਕਟਰਾਂ, ਨਰਸਾਂ ਅਤੇ ਸੈਨੀਟੇਸ਼ਨ ਵਰਕਰਾਂ ਦੀ ਘਾਟ ਨੂੰ ਦੂਰ ਕਰਨ ਲਈ ਯਤਨ ਕਰ ਰਹੀ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ITI ਬੁਢਲਾਡਾ (ITI Budhlada) ਦੀ ਹਾਲਤ ਸੁਧਾਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇੱਕ ਹਫ਼ਤੇ ਦੇ ਅੰਦਰ ਅੰਦਰ ਇਸ ਸੰਸਥਾ ਦੀ ਮੁੜ ਸੁਰਜੀਤੀ ਲਈ ਮਾਸਟਰ ਪਲਾਨ ਤਿਆਰ ਕਰਨ।

Read More: Chandigarh News: ਚੰਡੀਗੜ੍ਹ PGI ‘ਚ ਇੱਕ ਸਾਲ ਅੰਦਰ ਪੰਜਾਬ ਦੇ 10 ਲੱਖ ਲੋਕਾਂ ਨੇ ਕਰਵਾਇਆ ਇਲਾਜ਼

Scroll to Top