Site icon TheUnmute.com

CM ਭਗਵੰਤ ਮਾਨ ਨੇ ਪਿਛਲੇ 15 ਸਾਲਾਂ ਦੌਰਾਨ ਡਿਵੈਲਪ ਹੋਈਆਂ ਕਲੋਨੀਆਂ ਦੀ ਜਾਂਚ ਦੇ ਦਿੱਤੇ ਹੁਕਮ

ਕਲੋਨੀਆਂ ਦੀ ਜਾਂਚ

ਚੰਡੀਗੜ੍ਹ 25 ਅਪ੍ਰੈਲ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿੱਚ ਪਿਛਲੇ 15 ਸਾਲਾਂ ਦੌਰਾਨ ਡਿਵੈਲਪ ਹੋਈਆਂ ਕਲੋਨੀਆਂ ਦੀ ਜਾਂਚ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ । ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਕਲੋਨੀਆਂ ਨੂੰ ਰੈਗੂਲਰ ਕਰਨ ਪਿੱਛੇ ਕਰੋੜਾਂ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਹੈ।

ਜਿਸਦੇ ਚੱਲਦੇ ਸੀ ਐੱਮ ਭਗਵੰਤ ਮਾਨ ਨੇ ਖੁਦ ਫੈਸਲਾ ਕੀਤਾ ਹੈ ਕਿ ਪਿਛਲੇ 15 ਸਾਲਾਂ ਤੋਂ ਕੱਟੀਆਂ ਗਈਆਂ ਕਲੋਨੀਆਂ ਦੀ ਜਾਂਚ ਕੀਤੀ ਜਾਵੇਗੀ। ਇਸ ਦੇ ਲਈ ਸੂਬਾ ਪੱਧਰ ‘ਤੇ ਹਾਈ ਪਾਵਰ ਕਮੇਟੀ ਵੀ ਬਣਾਈ ਜਾਵੇਗੀ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਅਤੇ ਕਾਨੂੰਨੀ ਤਰੀਕੇ ਨਾਲ ਕਲੋਨੀਆਂ ਕੱਟਣ ਵਾਲਿਆਂ ਖਿਲਾਫ ਅਧਿਕਾਰੀਆਂ ਨੂੰ ਜਾਂਚ ਦੇ ਹੁਕਮ ਜਾਰੀ ਕੀਤੇ ਹਨ।

Exit mobile version