Sainik School Kapurthala

CM ਭਗਵੰਤ ਮਾਨ ਨੇ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਮੁਰੰਮਤ ਲਈ ਫੰਡ ਜਾਰੀ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ 13 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੈਨਿਕ ਸਕੂਲ ਕਪੂਰਥਲਾ (Sainik School Kapurthala) ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ । ਮੁੱਖ ਮੰਤਰੀ ਮਾਨ ਵਲੋਂ ਅੱਜ ਆਪਣੇ ਨਿਵਾਸ ਸਥਾਨ ‘ਤੇ ਸਕੂਲ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਆਪਣੇ ਲਈ ਇੱਕ ਵਿਲੱਖਣ ਥਾਂ ਬਣਾਈ ਹੈ। ਇਸ ਸੰਸਥਾ ਨੇ ਮਹਾਨ ਸ਼ਖ਼ਸੀਅਤਾਂ ਪੈਦਾ ਕੀਤੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਅਹਿਮ ਅਹੁਦਿਆਂ ‘ਤੇ ਵਿਸ਼ੇਸ਼ ਤੌਰ ‘ਤੇ ਹਥਿਆਰਬੰਦ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਸਕੂਲ ਦੀ ਇਮਾਰਤ ਦੀ ਮੁਰੰਮਤ ਲਈ ਤੁਰੰਤ ਫੰਡ ਜਾਰੀ ਕਰਨ ਲਈ ਕਿਹਾ ਹੈ । ਉਨ੍ਹਾਂ ਕਿਹਾ ਕਿ ਸਕੂਲ ਦੀ ਇਮਾਰਤ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੂਲ ਦੀ ਨਿਰੰਤਰ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਸਾਲਾਂ ਵਿੱਚ ਬਜਟ ਮੁਹੱਈਆ ਕਰਵਾਇਆ ਜਾਵੇਗਾ।

 

Scroll to Top