ਈਸੜੂ (ਲੁਧਿਆਣਾ), 15 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਕਰਨੈਲ ਸਿੰਘ ਈਸੜੂ (Karnail Singh Isru) ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ | ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ‘ਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ |
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਸਪਤਾਲਾਂ ‘ਚ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਵੀਨਤਮ ਤਕਨਾਲੋਜੀ ਨਾਲ ਲੈਸ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਨੇ ਪੰਜਾਬ ਵਾਸੀਆਂ ਦੇ ਲੋਕਾਂ ਦੀ ਤਕਦੀਰ ਬਦਲ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ (Karnail Singh Isru)ਨੇ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ‘ਚ ਅਹਿਮ ਭੂਮਿਕਾ ਨਿਭਾਈ ਹੈ । ਲੋਕ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਕੁਰਬਾਨੀ ਲਈ ਹਮੇਸ਼ਾ ਰਿਣੀ ਰਹਿਣਗੇ।