ਚੰਡੀਗੜ੍ਹ 15 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਅੱਜ ਖੰਨਾ ਦੇ ਪਿੰਡ ਈਸੜੂ ਪਹੁੰਚੇ। ਮੁੱਖ ਮੰਤਰੀ ਨੇ ਸ਼ਹੀਦ ਕਰਨੈਲ ਸਿੰਘ ਈਸੜੂ (Karnail Singh Isru) ਦੀ ਬਰਸ਼ੀ ਮੌਕੇ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ | ਇਸ ਮੌਕੇ ਉਨ੍ਹਾਂ ਨੇ ਸ਼ਹੀਦ ਦੀ ਪਤਨੀ ਚਰਨਜੀਤ ਕੌਰ ਨੂੰ ਸਨਮਾਨਿਤ ਵੀ ਕੀਤਾ। ਸ਼ਹੀਦ ਕਰਨੈਲ ਸਿੰਘ ਦੀ ਬਰਸੀ ਮੌਕੇ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮੰਤਰੀ ਮਾਨ ਪ੍ਰਧਾਨ ਮੰਤਰੀ ਦੇ ਮੁਫ਼ਤ ਵਾਲੀਆਂ ਚੀਜ਼ਾਂ ਦੇ ਬਿਆਨ ‘ਤੇ ਤਿੱਖਾ ਹਮਲਾ ਕੀਤਾ |
ਇਸ ਦੌਰਾਨ ਮਾਨ ਨੇ ਕੇਂਦਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਕੇਂਦਰ ਸਰਕਾਰ ਨੂੰ ਜਾਂਦਾ ਹੈ, ਉਸ ਵਿੱਚੋਂ ਹੀ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ 15 ਲੱਖ ਰੁਪਏ ਦੇ ਵਾਅਦੇ ਕਿੱਥੇ ਗਏ? ਮੁੱਖ ਮੰਤਰੀ ਨੇ ਕਿਹਾ ਕਿ ਪੀ.ਐਮ ਮੋਦੀ ਨੇ ਆਪਣੇ ਦੋਸਤਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ। PM ਮੋਦੀ ਵੱਲੋਂ ਆਪਣੇ ਦੋਸਤਾਂ ਦੇ 10 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਕੇਂਦਰ ਸਰਕਾਰ ਕੋਲ ਕਈ ਮੁੱਦੇ ਉਠਾਏ ਹਨ, ਹੋਰ ਵੀ ਕਈ ਮੁੱਦੇ ਕੇਂਦਰ ਕੋਲ ਉਠਾਵਾਂਗੇ।