July 7, 2024 5:23 pm
Khatkar Kalan

CM ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

ਚੰਡੀਗੜ੍ਹ 23 ਮਾਰਚ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ (Khatkar Kalan) ਪਹੁੰਚੇ । ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਇਸ ਖ਼ਾਸ ਮੌਕੇ ’ਤੇ ਆਮ ਲੋਕ ਵੀ ਪਹੁੰਚੇ ਹਨ । ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਫ਼ਨਿਆਂ ਨੂੰ ਘਰ-ਘਰ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਦਿਨ-ਰਾਤ ਮਿਹਨਤ ਕਰ ਰਹੀ ਹੈ।

ਸੀ ਐੱਮ ਭਗਵੰਤ ਮਾਨ ਨੇ ਕਿਹਾ ਕਿ ਬਹੁਤ ਸਾਰੇ ਫ਼ੈਸਲੇ ਸਰਕਾਰ ਵੱਲੋਂ ਲੈ ਲਏ ਗਏ ਹਨ ਅਤੇ ਬਹੁਤ ਸਾਰੇ ਫ਼ੈਸਲੇ ਅਜੇ ਬਾਕੀ ਕਰਨੇ ਹਨ ਤੇ ਫ਼ੈਸਲਿਆਂ ਨੂੰ ਲੋਕ ਖਿੜੇ ਮੱਥੇ ਪ੍ਰਵਾਨ ਕਰ ਰਹੇ ਹਨ ਅਤੇ ਤਿੰਨ ਕਰੋੜ ਦਾ ਸਿਰਫ਼ ਉਨ੍ਹਾਂ ਨੂੰ ਸਹਿਯੋਗ ਚਾਹੀਦਾ ਹੈ। ਇਥੇ ਇਹ ਵੀ ਦੱਸ ਦਈਏ ਕਿ ਖਟਕੜ ਕਲਾਂ ਪੁੱਜਣ ਤੋਂ ਪਹਿਲਾਂ ਭਗਵੰਤ ਮਾਨ ਹੁਸੈਨੀਵਾਲਾ ਵਿਖੇ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸਿਜਦਾ ਕੀਤਾ ਸੀ।