July 2, 2024 7:15 pm
Mukhtar Ansari

CM ਭਗਵੰਤ ਮਾਨ ਵਲੋਂ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼, ਕਿਹਾ 2.43 ਲੋਕਾਂ ਨੂੰ ਮਿਲੇਗਾ ਰੁਜ਼ਗਾਰ

ਚੰਡੀਗੜ੍ਹ, 13 ਫ਼ਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ Bhagwant Mann) ਨੇ ਅੱਜ ਆਪਣੀ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਹੋਏ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਤੱਕ 38,175 ਕਰੋੜ ਦਾ ਨਿਵੇਸ਼ ਹੋ ਚੁੱਕਾ ਹੈ, ਜਿਸ ਨਾਲ 2 ਲੱਖ 43 ਹਜ਼ਾਰ 248 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਪ ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਨੌਜਵਾਨ ਮੁੰਡੇ, ਕੁੜੀਆਂ ਨੂੰ ਪੰਜਾਬ ਵਿੱਚ ਰੱਖਣਾ ਹੈ। ਇਸ ਸੰਬੰਧੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਜਾ ਕੇ ਪੰਜਾਬ ਦੇ ਵਪਾਰੀਆਂ ਨੂੰ ਮਿਲੇ ਹਨ |

ਭਗਵੰਤ ਮਾਨ Bhagwant Mann) ਨੇ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ 11853 ਕਰੋੜ ਰੁਪਏ ਰੀਅਲ ਅਸਟੇਟ ਵਿੱਚ ਨਿਵੇਸ਼ ਹੋਇਆ ਹੈ। ਇਸੇ ਤਰ੍ਹਾਂ 3890 ਕਰੋੜ ਸਟੀਲ ਵਿੱਚ ਨਿਵੇਸ਼ ਹੋਇਆ ਹੈ। ਜਿਸਦੇ ਵਿੱਚ ਸਭ ਤੋਂ ਵੱਧ ਨਿਵੇਸ਼ ਮੋਹਾਲੀ ਵਿੱਚ ਕੀਤਾ ਗਿਆ ਹੈ ਅਤੇ ਲੁਧਿਆਣਾ ਦੂਜੇ ਨੰਬਰ ’ਤੇ ਰਿਹਾ ਹੈ। ਤੀਜੇ ਨੰਬਰ ‘ਤੇ ਫਤਿਹਗੜ੍ਹ ਸਾਹਿਬ ਤੇ ਅੰਮ੍ਰਿਤਸਰ ਚੌਥੇ ਨੰਬਰ ‘ਤੇ ਹੈ। ਪਟਿਆਲਾ ਦਾ ਪੰਜਵਾਂ ਨੰਬਰ ਹੈ।