ਚੰਡੀਗੜ੍ਹ, 31 ਜੁਲਾਈ 2024: ਸੁਨਾਮ ਵਿਖੇ ਸ਼ਹੀਦ ਊਧਮ ਸਿੰਘ (Shaheed Udham Singh) ਦੇ 85ਵੇਂ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਊਧਮ ਸਿੰਘ ਦੀ ਯਾਦਗਾਰ ‘ਤੇ ਪੁੱਜੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਊਧਮ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸੁਨਾਮ ਵਿਖੇ ਅਣਖੀ ਯੋਧੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਦੌਰਾਨ ਉਨ੍ਹਾਂ ਨਾਲ ਸੁਨਾਮ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਹਾਜ਼ਰ ਰਹੇ ।
ਅਕਤੂਬਰ 25, 2025 12:23 ਪੂਃ ਦੁਃ




