Bhagwant mann

CM ਭਗਵੰਤ ਮਾਨ ਨੇ ਉੱਤਰੀ ਖੇਤਰੀ ਕੌਂਸਲ ਦੀ ਬੈਠਕ ‘ਚ RDF ਸਮੇਤ ਚੁੱਕੇ ਇਹ ਮੁੱਦੇ

ਚੰਡੀਗ੍ਹੜ, 26 ਸਤੰਬਰ 2023: ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਬੈਠਕ ਸ਼ੁਰੂ ਹੋ ਗਈ ਹੈ। ਇੱਥੇ ਕੇਦਰੀ ਗ੍ਰਹਿ ਮੰਤਰੀ ਦੇ ਇੱਕ ਪਾਸੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ (Bhagwant mann) ਬੈਠੇ ਸਨ। ਉਨ੍ਹਾਂ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਮੰਚ ‘ਤੇ ਮੌਜੂਦ ਹਨ।

ਇਸ ਬੈਠਕ ਦੌਰਾਨ ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ (RDF) ਦਾ ਮੁੱਦਾ ਚੁੱਕਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਨੇ ਲੋੜ ਤੋਂ ਵੱਧ ਅਨਾਜ ਉਗਾਇਆ ਹੈ, ਪਰ ਪੰਜਾਬ ਅਤੇ ਇਸਦੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲ ਰਹੇ ਹਨ, ਕਿਸਾਨਾਂ ‘ਤੇ ਲਗਾਤਾਰ ਕਰਜ਼ੇ ਦਾ ਬੋਝ ਵੱਧ ਰਿਹਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨਜ਼ਰਾਂ ‘ਚ ਕਿਸਾਨ ਸਭ ਤੋਂ ਵੱਧ ਨਜ਼ਰਅੰਦਾਜ਼ ਹੋਏ ਹਨ | ਐਫ.ਸੀ.ਆਈ. ਨੂੰ ਅਨਾਜ ਖਰੀਦਣ ਲਈ ਪੰਜਾਬ ਦੇ ਖਰਚਿਆਂ ਦੀ ਭਰਪਾਈ ਜਾਣ ਬੁੱਝ ਕੇ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਪੰਜਾਬ ਦਾ ਘਾਟਾ ਹਰ ਸਾਲ ਵੱਧਦਾ ਜਾ ਰਿਹਾ ਹੈ।

ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ (Bhagwant mann) ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦਰਪੇਸ਼ ਸਮੱਸਿਆਵਾਂ ਦਾ ਮੁੱਦਾ ਉਠਾਇਆ। ਸੀਐਮ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਹੜ੍ਹਾਂ ਵਿੱਚ ਡੁੱਬ ਰਿਹਾ ਸੀ ਤਾਂ ਪਾਣੀ ਮੰਗਣ ਵਾਲੇ ਸੂਬਿਆਂ ਨੇ ਮੂੰਹ ਮੋੜ ਲਿਆ ਹੈ। ਮੁੱਖ ਮੰਤਰੀ ਮਾਨ ਨੇ ਇਸ ਦਾ ਹੱਲ ਕੱਢਣ ਦੀ ਮੰਗ ਕੀਤੀ ਹੈ ਤਾਂ ਜੋ ਮੁੜ ਅਜਿਹੀ ਸਮੱਸਿਆ ਨਾ ਆਵੇ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਦਾ ਮੁੱਦਾ ਚੁੱਕ ਸਕਦੇ ਹਨ। ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਚੰਡੀਗੜ੍ਹ ਨੂੰ ਹੀ ਪੰਜਾਬ ਦੀ ਰਾਜਧਾਨੀ ਬਣਾਇਆ ਜਾਵੇ ਅਤੇ ਹਰਿਆਣਾ ਦੀ ਨਵੀਂ ਰਾਜਧਾਨੀ ਉਨ੍ਹਾਂ ਦੇ ਸੂਬੇ ਵਿੱਚ ਹੀ ਬਣਾਈ ਜਾਵੇ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦਰਮਿਆਨ ਪਾਣੀਆਂ, ਪੰਜਾਬ ਯੂਨੀਵਰਸਿਟੀ ਨੂੰ ਹਰਿਆਣਾ ਦੇ ਕਾਲਜਾਂ ਨਾਲ ਮਾਨਤਾ ਦੇਣ ਵਰਗੇ ਮੁੱਦੇ ਵੀ ਵਿਚਾਰੇ ਜਾਣਗੇ।

ਖੇਤਰੀ ਮੀਟਿੰਗ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਪੰਜਾਬ ਯੂਨੀਵਰਸਿਟੀ ਦੀ ਮਾਨਤਾ, ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਸੜਕ ਨਿਰਮਾਣ ਦੇ ਕੰਮ, ਨਹਿਰੀ ਪ੍ਰਾਜੈਕਟ ਅਤੇ ਪਾਣੀ ਦੀ ਵੰਡ, ਰਾਜ-ਪੁਨਰਗਠਨ, ਬੁਨਿਆਦੀ ਢਾਂਚੇ ਦੇ ਵਿਕਾਸ ਲਈ ਜ਼ਮੀਨ ਐਕਵਾਇਰ, ਵਾਤਾਵਰਨ ਅਤੇ ਜੰਗਲਾਤ ਨਾਲ ਸਬੰਧਤ ਪ੍ਰਵਾਨਗੀਆਂ, ਖੇਤਰੀ ਮੀਟਿੰਗਾਂ ਦੇ ਮੁੱਦੇ ਵਿਚਾਰੇ ਜਾ ਸਕਦੇ ਹਨ ।

Scroll to Top