July 2, 2024 8:47 pm
libraries

ਸੰਗਰੂਰ ਪੁੱਜੇ CM ਭਗਵੰਤ ਮਾਨ, ਪਹਿਲੇ ਪੜਾਅ ‘ਚ 12 ਪੇਂਡੂ ਲਾਇਬ੍ਰੇਰੀਆਂ ਲੋਕ ਸਮਰਪਿਤ

ਚੰਡੀਗੜ੍ਹ, 29 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਸੰਗਰੂਰ ਦੇ 12 ਪਿੰਡਾਂ ਨੂੰ ਲਾਇਬ੍ਰੇਰੀਆਂ (libraries) ਦਾ ਤੋਹਫਾ ਦੇਣ ਪਹੁੰਚੇ। ਧੂਰੀ ਦੇ ਪਿੰਡ ਘਨੌਰੀ ਕਲਾਂ ਵਿੱਚ ਮੁੱਖ ਮੰਤਰੀ ਮਾਨ ਨੇ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਸਕੂਲੀ ਵਿਦਿਆਰਥੀਆਂ ਸਮੇਤ ਹੋਰ ਲੋਕਾਂ ਨੂੰ ਵੀ ਮਿਲੇ। ਨਵੀਂ ਲਾਇਬ੍ਰੇਰੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ। ਸੰਗਰੂਰ ਵਿੱਚ ਕੁੱਲ 28 ਲਾਇਬ੍ਰੇਰੀਆਂ ਬਣਾਈਆਂ ਜਾਣੀਆਂ ਹਨ।

Image

ਜਿਕਰਯੋਗ ਹੈ ਕਿ ਸੰਗਰੂਰ ਦੀਆਂ ਸਾਰੀਆਂ 28 ਲਾਇਬ੍ਰੇਰੀਆਂ 8.4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ। ਪਿੰਡਾਂ ਵਿੱਚ ਲਾਇਬ੍ਰੇਰੀਆਂ ਸ਼ੁਰੂ ਕਰਨ ਦਾ ਇਹ ਪਹਿਲਾ ਪੜਾਅ ਹੈ, ਜਦਕਿ ਪੰਜਾਬ ਸਰਕਾਰ ਵੱਖ-ਵੱਖ ਪੜਾਵਾਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਸਥਾਪਤ ਕਰਨ ਬਾਰੇ ਵਿਚਾਰ ਕਰ ਰਹੀ ਹੈ।

Image

ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਬ੍ਰੇਰੀ (libraries) ਦੇ ਉਦਘਾਟਨ ਮੌਕੇ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨਾਲ ਪੜ੍ਹਾਈ ਦੇ ਸਮੇਂ ਅਤੇ ਲਾਇਬ੍ਰੇਰੀ ਦੇ ਲਾਭਾਂ ਬਾਰੇ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਟੀਮ ਵਰਕ ਵਜੋਂ ਡਿਜ਼ਾਈਨ ਅਤੇ ਹੋਰ ਕੰਮਾਂ ਨੂੰ ਪੂਰਾ ਕਰਨ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ।

ਪਿੰਡ ਦੇ ਕੁਝ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਮਿਲੇ, ਜਿਨ੍ਹਾਂ ਨੇ ਉਨ੍ਹਾਂ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਲਾਇਬ੍ਰੇਰੀ ਦੀ ਸਾਂਭ-ਸੰਭਾਲ ਅਤੇ ਹੋਰ ਕੰਮਾਂ ਵੱਲ ਧਿਆਨ ਦੇਣ ਤਾਂ ਜੋ ਭਵਿੱਖ ਵਿੱਚ ਬੱਚੇ ਵੱਡੇ ਅਫਸਰ ਬਣ ਕੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੇਵਾ ਕਰ ਸਕਣ।