ਚੰਡੀਗੜ੍ਹ, 16 ਅਕਤੂਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹੇ ਵਿੱਚ ਅਗਨੀਵੀਰ ਅੰਮ੍ਰਿਤਪਾਲ ਸਿੰਘ (Agniveer Amritpal Singh) ਦੇ ਘਰ ਪਹੁੰਚੇ। ਜਿੱਥੇ ਉਨ੍ਹਾਂ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਗਿਆ ਹੈ। ਅਗਨੀਵੀਰ ਅੰਮ੍ਰਿਤਪਾਲ ਸਿੰਘ ਦੀ ਮੌਤ ਤੋਂ ਬਾਅਦ ਗਾਰਡ ਆਫ਼ ਆਨਰ ਨਾ ਦਿੱਤੇ ਜਾਣ ‘ਤੇ ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨੂੰ ਇਹ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।
ਪਰਿਵਾਰ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਘੇਰਿਆ | ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਪਿਤਾ ਦੇ ਮਨ ‘ਚ ਗੁੱਸਾ ਹੈ ਕਿ ਸ਼ਹੀਦ ਦਾ ਮਾਣ-ਸਨਮਾਨ ਨਹੀਂ ਮਿਲਿਆ | ਮੁੱਖ ਮੰਤਰੀ ਨੇ ਕਿਹਾ ਕਿ ਇਹ ਸਵਾਲ ਮੈਂ ਰੱਖਿਆ ਮੰਤਰਾਲੇ ਕੋਲ ਚੁੱਕਾਂਗਾ |
ਅਗਨੀਵੀਰ ਸੈਨਿਕਾਂ ਸਬੰਧੀ ਕੇਂਦਰ ਦੀਆਂ ਨੀਤੀਆਂ ‘ਤੇ ਸਵਾਲ ਉਠਾਏ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨ ਦੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।