ਦਿੱਲੀ , 12 ਨਵੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਉੱਚ-ਪੱਧਰੀ ਬੈਠਕ ਲਈ ਦਿੱਲੀ ‘ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ ਹਨ। ਇਸ ਅਹਿਮ ਬੈਠਕ ‘ਚ ਮਨੀਸ਼ ਸਿਸੋਦੀਆ, ਸਤਿੰਦਰ ਜੈਨ ਅਤੇ ਹੋਰ ਕਈ ‘ਆਪ’ ਆਗੂ ਸ਼ਾਮਲ ਹੋਣਗੇ।
ਦਰਅਸਲ, ਆਮ ਆਦਮੀ ਪਾਰਟੀ (ਆਪ) 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰਨ ਦੀ ਤਿਆਰੀ ਕਰ ਰਹੀ ਹੈ। ਨਾਵਾਂ ਦੀ ਰਣਨੀਤੀ ਬਣਾਉਣ ਅਤੇ ਅੰਤਿਮ ਰੂਪ ਦੇਣ ਲਈ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਇੱਕ ਮਹੱਤਵਪੂਰਨ ਬੈਠਕ ਸ਼ਾਮ 4 ਵਜੇ ਬੁਲਾਈ ਗਈ ਹੈ। ਇਸ ਬੈਠਕ ਤੋਂ ਬਾਅਦ ਅੱਜ ‘ਆਪ’ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਸਕਦੀ ਹੈ।
Read More: PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਜਪਾ-ਅਕਾਲੀ ਦਲ ਦੇ ਗਠਜੋੜ ਦੀਆਂ ਚਰਚਾਵਾਂ ਤੇਜ਼




