ਭਵਾਨੀਗੜ੍ਹ , 22 ਫਰਵਰੀ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਡਿਊਟੀ ਦੌਰਾਨ ਸ਼ਹੀਦ ਹੋਏ ਐਸਐਸਐਫ ਜਵਾਨ ਹਰਸ਼ਵੀਰ ਸਿੰਘ ਦੇ ਘਰ ਪਹੁੰਚੇ | ਇਸ ਦੌਰਾਨ ਭਗਵੰਤ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਭੇਂਟ ਕੀਤੀ | ਇਸ ਦੌਰਾਨ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦਾ ਸਹਾਇਤਾ ਦਾ ਚੈੱਕ ਸੌਂਪਿਆ |
ਮੁੱਖ ਮੰਤਰੀ ਮਾਨ (CM Bhagwant Mann) ਨੇ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਅਤੇ ਬੈਂਕ ਵੱਲੋਂ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜਵਾਨ ਦੀ ਮੌਤ ਦੀ ਕੋਈ ਕੀਮਤ ਨਹੀਂ ਹੁੰਦੀ | ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਨਾਲ ਪਰਿਵਾਰ ਨੂੰ ਰੁਲਣਾ ਨਹੀਂ ਪਵੇਗਾ | ਉਨ੍ਹਾਂ ਕਿਹਾ ਪਰਿਵਾਰ ਨੂੰ ਐਚ.ਡੀ.ਐੱਫ.ਸੀ ਬੈਂਕ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ
ਜਿਕਰਯੋਗ ਹੈ ਕਿ ਇਹ ਹਾਦਸਾ ਲਗਭਗ ਇੱਕ ਮਹੀਨਾ ਪਹਿਲਾਂ ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਨੇੜੇ ਵਾਪਰਿਆ ਸੀ। ਇਸ ਮੌਕੇ ਡਿਊਟੀ ‘ਤੇ ਤਾਇਨਾਤ ਐਸਐਸਐਫ ਜਵਾਨਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ । ਇਸ ਦੌਰਾਨ ਜਵਾਨਹਰਸ਼ਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਜ਼ਖਮੀ ਕਰਮਚਾਰੀ ਮਨਦੀਪ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
Read More: CM ਭਗਵੰਤ ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਸਹਾਇਤਾ ਰਾਸ਼ੀ ਚੈੱਕ ਦਿੱਤਾ