ਅੰਮ੍ਰਿਤਸਰ, 15 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ | ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਵਾਲੇ ਹਨ। ਮੁੱਖ ਮੰਤਰੀ ਗੋਲਕ ਅਤੇ ਕਥਿਤ ਵਾਇਰਲ ਵੀਡੀਓ ਸੰਬੰਧੀ ਆਪਣਾ ਸਪੱਸ਼ਟੀਕਰਨ ਦੇਣ ਲਈ “ਪੰਥਕ ਅਦਾਲਤ” ‘ਚ ਪੇਸ਼ ਹੋਣ ਵਾਲੇ ਹਨ। ਇਸਤੋਂ ਪਹਿਲਾਂ ਮੁੱਖ ਮੰਤਰੀ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ |
ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ ਹੋਏ ਸਨ ਤੇ ਕੁਝ ਮਿੰਟਾਂ ‘ਚ ਸ੍ਰੀ ਦਰਬਾਰ ਸਾਹਿਬ ਪਹੁੰਚੇ |
ਮਿਲੀ ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਸਲ ‘ਚ ਮੁੱਖ ਮੰਤਰੀ ਨੂੰ ਸਵੇਰੇ 10:00 ਵਜੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ। ਹਾਲਾਂਕਿ, ਦੋ ਦਿਨ ਪਹਿਲਾਂ ਚਰਚਾ ਸੀ ਕਿ ਰੁਝੇਵਿਆਂ ਕਾਰਨ ਪੇਸ਼ੀ ਦਾ ਸਮਾਂ ਸ਼ਾਮ 4:30 ਵਜੇ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਕੋਈ ਰੁਝੇਵਿਆਂ ਵਾਲਾ ਸ਼ਡਿਊਲ ਨਹੀਂ ਹੈ ਅਤੇ ਉਹ 15 ਜਨਵਰੀ ਨੂੰ ਪੂਰੀ ਤਰ੍ਹਾਂ ਉਪਲਬੱਧ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਨਿਰਧਾਰਿਤ ਸਮੇਂ ਅਨੁਸਾਰ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣਗੇ।
Read More: ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ‘ਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਸੁਧਾਰ ਪੇਸ਼




