Site icon TheUnmute.com

CM ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਕੀਤਾ ਜਾਰੀ

CM Bhagwant Mann

ਚੰਡੀਗੜ੍ਹ 23 ਮਾਰਚ 2022: ਸੀਐੱਮ ਭਗਵੰਤ ਮਾਨ (CM Bhagwant Mann) ਵਲੋਂ ਅੱਜ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ । ਜਾਰੀ ਕੀਤੇ ਨੰਬਰ 9501 200 200 ‘ਤੇ ਵਟਸਐਪ ਕਰਕੇ ਕਰ ਸਕਦੇ ਹੋ | ਕੋਈ ਵੀ ਵਿਅਕਤੀ ਜਾਰੀ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਨੰਬਰ ‘ਤੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰ ਸਕਦਾ ਹੈ। ਇਹ ਵਟਸਐਪ ਨੰਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਹੋਵੇਗਾ। ਜਿਸ ‘ਤੇ ਉਹ ਖੁਦ ਸ਼ਿਕਾਇਤਾਂ ‘ਤੇ ਕਾਰਵਾਈ ਦੀ ਨਿਗਰਾਨੀ ਕਰਨਗੇ।ਸੀ ਐੱਮ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਹੁਸੈਨੀਵਾਲਾ ਸਮਾਰਕ ਵਿਖੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕੀਤੀ | CM ਭਗਵੰਤ ਮਾਨ (CM Bhagwant Mann) ਨੇ ਐਲਾਨ ਕੀਤਾ ਹੈ ਕਿ ਜੇਕਰ ਕੋਈ ਰਿਸ਼ਵਤ ਮੰਗੇ ਤਾਂ ਨਾਂਹ ਨਾ ਕਰੋ, ਇਸਦੀ ਆਡੀਓ ਜਾਂ ਵੀਡੀਓ ਰਿਕਾਰਡ ਕਰਕੇ ਮੈਨੂੰ ਭੇਜੋ। ਮੇਰਾ ਦਫਤਰ ਇਸ ਦੀ ਡੂੰਘਾਈ ਨਾਲ ਜਾਂਚ ਕਰੇਗਾ ਅਤੇ ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਰਿਸ਼ਵਤਖ਼ੋਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Exit mobile version