Site icon TheUnmute.com

CM ਭਗਵੰਤ ਮਾਨ ਨੇ ਕੌਮੀ ਆਜ਼ਾਦੀ ਸੰਘਰਸ਼ ‘ਚ ਪੰਜਾਬੀਆਂ ਦੇ ਮਹਾਨ ਯੋਗਦਾਨ ਨੂੰ ਕੀਤਾ ਚੇਤੇ

CM Bhagwant Mann

ਜਲੰਧਰ, 15 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਅਤੇ ਪੰਜਾਬ ਵਾਸੀਆਂ ਨੂੰ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ ਦਾ ਸੱਦਾ ਦਿੱਤਾ ਤਾਂ ਜੋ ਸਾਫ-ਸੁਥਰਾ ਵਾਤਾਵਰਨ ਬਣਾਇਆ ਰੱਖਿਆ ਜਾ ਸਕੇ |

ਇਸ ਮੌਕੇ ਮੁੱਖ ਮੰਤਰੀ ਨੇ ਦੇਸ਼ ਦੇ ਆਜ਼ਾਦੀ ਸੰਘਰਸ਼ ‘ਚ ਪੰਜਾਬੀਆਂ ਦੇ ਅਹਿਮ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਅੰਦੋਲਨ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ | ਦੇਸ਼ ਦੀ ਆਜ਼ਾਦੀ ਲਈ ਸ਼ਹਾਦਤ ਦੇਣ ਵਾਲੇ ਅਤੇ ਪੰਜਾਬ ਤੋਂ ਜਲਾਵਤਨ ਹੋਣ ਵਾਲਿਆਂ ‘ਚ 80 ਫੀਸਦੀ ਤੋਂ ਵੱਧ ਪੰਜਾਬ ਦੇ ਸਨ |

ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਮਹਾਨ ਨਾਇਕਾਂ ਨੇ ਆਜ਼ਾਦੀ ਦਿਵਾਉਣ ਲਈ ਆਪਣੇ ਜਾਨ ਦੀ ਪਰਵਾਹ ਨਾ ਕਰਦਿਆਂ ਖੂਨ ਦਾ ਕਤਰਾ-ਕਤਰਾ ਵਹਾਅ ਦਿੱਤਾ | ਉਨ੍ਹਾਂ ਕਿਹਾ ਪੰਜਾਬ ਦੇਸ਼ ਦੀ ਰਾਖੀ, ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਹਮੇਸ਼ਾ ਮੁਹਰੇ ਰਿਹਾ ਹੈ |

ਪੰਜਾਬ ਦੇ ਕਿਸਾਨਾਂ ਦਾ ਦੇਸ਼ ‘ਚ ਹਰੀ ਕ੍ਰਾਂਤੀ ਲਿਆਉਣ ‘ਚ ਸਭ ਤੋਂ ਵੱਡਾ ਯੋਗਦਾਨ ਹੈ | ਸੂਬੇ ਦੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ | ਪੰਜਾਬ ਦੇ ਕਿਸਾਨਾਂ ਦੇ ਵੱਡੇ ਯੋਗਦਾਨ ਸਦਕਾ ਅੱਜ ਭਾਰਤ ਦੂਜੇ ਮੁਲਕਾਂ ਨੂੰ ਅਨਾਜ ਸਪਲਾਈ ਕਰਦਾ ਹੈ | 1960 ਦੇ ਦਹਾਕੇ ਦੌਰਾਨ ਅਸੀਂ ਅਨਾਜ ਲਈ ਹੋਰ ਮੁਲਕਾਂ ‘ਤੇ ਨਿਰਭਰ ਸੀ | ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਦੀ ਰਾਖੀ ਲਈ ਵਿਆਪਕ ਲਹਿਰ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਦੇ ਪ੍ਰਦਾਨ ਕਰ ਸਕੀਏ।

ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ ਸਖ਼ਤ ਕਾਰਵਾਈ ਕਰਦਿਆਂ ਹੁਣ ਤੱਕ 14381 ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਹੈ ਅਤੇ 10393 FIR ਦਰਜ ਕੀਤੀਆਂ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ‘ਚ ਕਿਸੇ ਨਾਲ ਵੀ ਲਿਹਾਜ਼ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 379 ਨਸ਼ਾ ਤਸਕਰਾਂ ਦੀ 173 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ ਸਜ਼ਾ ਦੀ ਦਰ 83 ਫੀਸਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪੰਜਾਬ ਸਰਕਾਰ ਨੇ ਸੂਬੇ ‘ਚ ਨਹਿਰੀ ਪਾਣੀ ਦੇ ਢਾਂਚੇ ਦੀ ਦਿੱਖ ਬਦਲਣ ਲਈ ਸਭ ਤੋਂ ਵੱਧ ਧਿਆਨ ਦਿੱਤਾ ਜਾ ਰਿਹਾ ਹੈ। ‘ਆਪ’ ਸਰਕਾਰ ਦੇ ਸੱਤਾ ‘ਚ ਆਉਣ ਵੇਲੇ ਸਿਰਫ਼ 21 ਫੀਸਦੀ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾਂਦਾ ਸੀ | ਹੁਣ 72 ਫੀਸਦੀ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ | ਇਸ ਉਪਰਾਲੇ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਲਗਭਗ 150 ਕਿਲੋਮੀਟਰ ਲੰਬੀ ਨਵੀਂ ਨਹਿਰ ਪੰਜਾਬ ਖਾਸ ਕਰਕੇ ਮਾਲਵਾ ਖੇਤਰ ‘ਚ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦਾ ਨਵਾਂ ਯੁੱਗ ਲੈ ਕੇ ਆਵੇਗੀ | ਇਸਦੀ ਉਸਾਰੀ ‘ਤੇ 2300 ਕਰੋੜ ਰੁਪਏ ਖਰਚੇ ਜਾਣਗੇ ਅਤੇ ਇਸ ਨਹਿਰ ਨਾਲ ਕਰੀਬ ਦੋ ਲੱਖ ਏਕੜ ਜ਼ਮੀਨ ਦੀ ਸਿੰਜਾਈ ਦੀਆਂ ਲੋੜਾਂ ਪੂਰੀ ਕਰੇਗੀ |

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਲਈ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ 43 ਅਜਿਹੀਆਂ ਨਾਗਰਿਕ ਸੇਵਾਵਾਂ ਦੀ ਦਿੱਤੀਆਂ ਜਾ ਰਹੀਆਂ ਹਨ | ਸਰਕਾਰ ਨੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਸ. ਭਗਤ ਸਿੰਘ ਦੇ ਨਾਮ ’ਤੇ ਰੱਖਿਆ ਅਤੇ ਏਅਰਪੋਰਟ ਨੂੰ ਜਾਂਦੀ ਸੜਕ ’ਤੇ ਸ਼ਹੀਦ ਸ. ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ ਵੀ 28 ਸਤੰਬਰ ਨੂੰ ਸਥਾਪਿਤ ਕੀਤਾ ਜਾਵੇਗਾ।

ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਬਣ ਰਹੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਇੰਟਰਨੈਸ਼ਨਲ ਏਅਰਪੋਰਟ ਰੱਖਣ ਲਈ ਲਈ ਭਾਰਤ ਸਰਕਾਰ ਨੂੰ ਮਤਾ ਭੇਜਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ 95 ਫੀਸਦੀ ਮਰੀਜ਼ ਬਿਮਾਰੀ ਤੋਂ ਮੁਕਤ ਹੋਏ ਹਨ।

ਪੰਜਾਬ ‘ਚ ਸਿੱਖਿਆ ਕ੍ਰਾਂਤੀ ਲਈ 118 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ, ਜਿਥੇ ਹਰੇਕ ਤਰ੍ਹਾਂ ਦੀਆਂ ਅਤਿ-ਆਧੁਨਿਕ ਸਹੂਲਤਾਂ ਹਨ। ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਦੇ ਜੀ.ਵੀ.ਕੇ. ਪਾਵਰ ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦਿਆ ਹੈ | ਇਸਦੇ ਨਾਲ ਹੀ 90 ਫੀਸਦੀ ਘਰਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ |

ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ ਪਿਛਲੇ ਸਾਲ ਦੇ ਮੁਕਾਬਲੇ ਸੜਕ ਹਾਦਸਿਆਂ ‘ਚ ਲਗਭਗ 1300 ਕੀਮਤੀ ਜਾਨਾਂ ਬਚਾਅ ਚੁੱਕੀ ਹੈ। ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ ਸਾਲ 2023 ‘ਚ ਨਵੀਂ ਖੇਡ ਨੀਤੀ ਲਾਗੂ ਕੀਤੀ। ਭਾਰਤੀ ਹਾਕੀ ਟੀਮ ‘ਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਟੀਮ ‘ਚ 10 ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ ਕਿ 28 ਅਗਸਤ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-3’ ਦੀ ਸ਼ੁਰੂਆਤ ਕੀਤੀ ਜਾਵੇਗੀ | ਪੰਜਾਬ ਸਰਕਾਰ ਨੇ ਹੁਣ 44667 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ |

 

Exit mobile version