Site icon TheUnmute.com

“ਨਾਲੇਜ ਸ਼ੇਅਰਿੰਗ’ ਸਮਝੌਤੇ ਤੋਂ ਬਾਅਦ CM ਭਗਵੰਤ ਮਾਨ ਨੇ ਕਿਹਾ ਪੰਜਾਬ ‘ਚ ਲੈ ਕੇ ਆਵਾਂਗੇ ਦਿੱਲੀ ਮਾਡਲ

Knowledge Sharing

ਚੰਡੀਗੜ੍ਹ 26 ਅਪ੍ਰੈਲ 2022: ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਦਿੱਲੀ ਦੌਰੇ ਦਾ ਦੂਜਾ ਦਿਨ ਹੈ | ਆਮ ਆਦਮੀ ਪਾਰਟੀ ਤੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਲੀ ’ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਨਾਲੇਜ ਸ਼ੇਅਰਿੰਗ  (Knowledge Sharing)ਐੱਮ.ਓ.ਯੂ ਸਮਝੌਤੇ ’ਤੇ ਦਸਤਖ਼ਤ ਕੀਤੇ।

ਇਸ ਦੌਰਾਨ ਸੀ ਐੱਮ ਕੇਜਰੀਵਾਲ ਨੇ ਕਿਹਾ ਕਿ ਪੰਜਾਬ ’ਚ ਵੀ ਦਿੱਲੀ ਮਾਡਲ ਨੂੰ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦਿੱਲੀ ਦੀਆਂ ਸਿਹਤ ਅਤੇ ਸਿੱਖਿਆ ਸਹੂਲਤਾਵਾਂ ਦੀ ਪੂਰੇ ਦੇਸ਼ ’ਚ ਚਰਚਾ ਹੋ ਰਹੀ ਹੈ। ਇਨ੍ਹਾਂ ਸਹੂਲਤਾਵਾਂ ਨੂੰ ਲੈ ਕੇ ਹੀ ਅੱਜ ਸਮਝੌਤਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਸਿੱਖ ਕੇ ਪੰਜਾਬ ’ਚ ਵੀ ਚੰਗੇ ਕੰਮ ਕੀਤੇ ਜਾਣਗੇ ਅਤੇ ਪੰਜਾਬ ’ਚ ਹੋਏ ਕੰਮਾਂ ਤੋਂ ਦਿੱਲੀ ਵੀ ਸੇਧ ਲਵੇਗੀ। ਆਉਣ ਵਾਲੇ ਦਿਨਾਂ ’ਚ ਪੰਜਾਬ ’ਚ ਬਹੁਤ ਸਾਰੇ ਚੰਗੇ ਕੰਮ ਕੀਤੇ ਜਾਣਗੇ।

ਸੀ ਐੱਮ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਲੀ ’ਚ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਨਾਲੇਜ ਸ਼ੇਅਰਿੰਗ ਐੱਮ.ਓ.ਯੂ ਸਮਝੌਤੇ ’ਤੇ ਦਸਤਖ਼ਤ ਕੀਤੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ’ਚ ਵੀ ਦਿੱਲੀ ਮਾਡਲ ਨੂੰ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦਿੱਲੀ ਦੀਆਂ ਸਿਹਤ ਅਤੇ ਸਿੱਖਿਆ ਸਹੂਲਤਾਵਾਂ ਦੀ ਪੂਰੇ ਦੇਸ਼ ’ਚ ਚਰਚਾ ਹੋ ਰਹੀ ਹੈ। ਇਨ੍ਹਾਂ ਸਹੂਲਤਾਵਾਂ ਨੂੰ ਲੈ ਕੇ ਹੀ ਅੱਜ ਇਹ ਸਮਝੌਤਾ ਕੀਤਾ ਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਤੋਂ ਸਿੱਖ ਕੇ ਪੰਜਾਬ ’ਚ ਵੀ ਚੰਗੇ ਕੰਮ ਕੀਤੇ ਜਾਣਗੇ ਅਤੇ ਪੰਜਾਬ ’ਚ ਹੋਏ ਕੰਮਾਂ ਤੋਂ ਦਿੱਲੀ ਵੀ ਸੇਧ ਲਵੇਗੀ। ਆਉਣ ਵਾਲੇ ਦਿਨਾਂ ’ਚ ਪੰਜਾਬ ’ਚ ਬਹੁਤ ਸਾਰੇ ਚੰਗੇ ਕੰਮ ਕੀਤੇ ਜਾਣਗੇ।

ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਸਹੂਲਤਾਵਾਂ ਦੇ ਨਾਲ-ਨਾਲ ਖੇਤੀ ’ਤੇ ਵੀ ਅਸੀਂ ਕੰਮ ਕਰਾਂਗੇ। ਪੰਜਾਬ ’ਚ ਬਹੁਤ ਸਾਰੇ ਕਿਸਾਨ ਅਜਿਹੇ ਹਨ, ਜੋ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀਆਂ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਨਾਲੇਜ ਸ਼ੇਅਰਿੰਗ ਐੱਮ.ਓ.ਯੂ ਹੈ। ਸਾਡਾ ਮਕਸਦ ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣਾ ਹੈ। ਪੰਜਾਬ ਨੂੰ ਪਹਿਲਾਂ ਐੱਨ.ਡੀ.ਏ ਲਈ ਜਾਣਿਆ ਜਾਂਦਾ ਸੀ। ਅਸੀਂ ਪੰਜਾਬ ਨੂੰ ਪੰਜਾਬ ਬਣਾਉਣਾ ਹੈ ਕੈਲੋਫੋਰਨੀਆ, ਲੰਡਨ ਨਹੀਂ। ਇਤਿਹਾਸ ’ਚ ਸਾਡਾ ਵੀ ਨਾਮ ਆਵੇਗਾ।

Exit mobile version