Block Incharge

CM ਭਗਵੰਤ ਮਾਨ ਨੇ ਕਿਹਾ ਕੇਜਰੀਵਾਲ ਦੇ ਘਰ ‘ਤੇ ਹਮਲਾ ਕਾਇਰਤਾ ਵਾਲੀ ਹਰਕਤ

ਚੰਡੀਗੜ੍ਹ, 30 ਮਾਰਚ 2022 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਸ਼ਰਾਰਤੀ ਅਨਸਰਾਂ ਵਲੋਂ ਹਮਲਾ ਕੀਤਾ ਗਿਆ ਹੈ | ਹਮਲਾਵਰਾਂ ਵਲੋਂ ਸੀਸੀਟੀਵੀ ਕੈਮਰੇ , ਸੁਰੱਖਿਆ ਅਤੇ ਬੂਮ ਬੈਰੀਅਰ ਵੀ ਤੋੜ ਦਿੱਤੇ ਗਏ | ਇਸ ਦੌਰਾਨ ਪੰਜਾਬ ਸੀਐੱਮ ਭਗਵੰਤ ਮਾਨ (CM Bhagwant Mann) ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਹੱਥੋਂ ਕਰਾਰੀ ਹਾਰ ਮਿਲਣ ਕਾਰਨ ਭਾਜਪਾ ਦੀ ਬੌਖ਼ਲਾਹਟ ਸਾਫ਼ ਦਿਖ ਰਹੀ ਹੈ। ਪੁਲਿਸ ਦੀ ਮੌਜੂਦਗੀ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉੱਤੇ ਹਮਲਾ ਇੱਕ ਕਾਇਰਤਾ ਵਾਲੀ ਹਰਕਤ ਹੈ। ਹੁਣ ਇਹ ਸਾਫ਼ ਹੋ ਚੁੱਕਿਆ ਹੈ ਕਿ ਭਾਜਪਾ ਨੂੰ ਸਿਰਫ਼ AAP ਅਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ।

CM bhagwant Mann

Scroll to Top