law and order

CM ਭਗਵੰਤ ਮਾਨ ਨੇ ਪੁਲਿਸ ਅਧਿਕਾਰੀ ਤੋਂ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਮੰਗੀ ਰਿਪੋਰਟ

ਚੰਡੀਗੜ੍ਹ, 17 ਜੁਲਾਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਕਾਨੂੰਨ ਵਿਵਸਥਾ (law and order) ਦੇ ਮੁੱਦੇ ‘ਤੇ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਕੀਤੀ। ਇਹ ਬੈਠਕ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਈ ਹੈ। ਇਸ ‘ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਨੇ ਅਧਿਕਾਰੀਆਂ ਤੋਂ ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਰਿਪੋਰਟ ਮੰਗੀ ਹੈ। ਮੁੱਖ ਮੰਤਰੀ ਨੇ ਹੁਕਮ ਦਿੱਤੇ ਹਨ ਕਿ ਸੂਬੇ ‘ਚ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਪੂਰੇ ਪ੍ਰਬੰਧ ਕੀਤੇ ਜਾਣ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਬੈਠਕ ਅਜਿਹੇ ਸਮੇਂ ਸੱਦੀ ਹੈ ਜਦੋਂ ਵਿਰੋਧੀ ਧਿਰ ਕਾਨੂੰਨ ਵਿਵਸਥਾ (law and order) ਦੇ ਮੁੱਦੇ ‘ਤੇ ਸਰਕਾਰ ਨੂੰ ਲਗਾਤਾਰ ਘੇਰ ਰਹੀ ਹੈ। ਵਿਰੋਧੀ ਧਿਰ ਨੇ ਵਿਸ਼ੇਸ਼ ਸੈਸ਼ਨ ‘ਚ ਵੀ ਇਹ ਮੁੱਦਾ ਉਠਾਇਆ ਸੀ। ਅਜਿਹੀ ਸਥਿਤੀ ‘ਚ ਮੁੱਖ ਮੰਤਰੀ ਹੁਣ ਇਸ ਮਾਮਲੇ ‘ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਕਰਨ ਦੇ ਮੂਡ ‘ਚ ਨਹੀਂ ਹਨ। ਇਸ ਬੈਠਕ ‘ਚ ਨਵੇਂ ਤਰੱਕੀ ਪ੍ਰਾਪਤ ਅੱਠ ਵਿਸ਼ੇਸ਼ ਡੀਜੀਪੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।

ਜਿਕਰਯੋਗ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਈਮੇਲ ਰਾਹੀਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਬਾਡੀਗਾਰਡ ਦਾ ਵੀ ਕਤਲ ਕਰ ਦਿੱਤਾ ਗਿਆ । ਅਮਰਨਾਥ ਯਾਤਰਾ ਚੱਲ ਰਹੀ ਹੈ |

ਇਸ ਤੋਂ ਇਲਾਵਾ ਮਾਨਸੂਨ ਵੀ ਸ਼ੁਰੂ ਹੋ ਗਿਆ ਹੈ। ਅਜਿਹੀ ਸਥਿਤੀ ‘ਚ ਪਾਕਿਸਤਾਨ ਤੋਂ ਨਦੀਆਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਘਟਨਾਵਾਂ ਵੀ ਵਧ ਜਾਂਦੀਆਂ ਹਨ। ਸਾਨੂੰ ਇਸ ਬਾਰੇ ਵੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

Read More: ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 109 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Scroll to Top