ਗਿਆਨੀ ਹਰਪ੍ਰੀਤ ਸਿੰਘ

CM ਭਗਵੰਤ ਮਾਨ ਤੋਂ ਲਿਖਤੀ ਤੌਰ ’ਤੇ ਸਪੱਸ਼ਟੀਕਰਨ ਮੰਗਿਆ ਜਾਣਾ ਚਾਹੀਦਾ ਸੀ: ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 10 ਜਨਵਰੀ 2026: ਅੰਮ੍ਰਿਤਸਰ ‘ਚ ਅੱਜ ਗਿਆਨੀ ਹਰਪ੍ਰੀਤ ਸਿੰਘ, ਬੀਬੀ ਕਿਰਣਜੋਤ ਕੌਰ ਅਤੇ ਸੁੱਚਾ ਸਿੰਘ ਛੋਟੇਪੁਰ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਅੰਮ੍ਰਿਤਸਰ ‘ਚ ਉਨ੍ਹਾਂ ਦੀ ਪਾਰਟੀ ਦੀ ਪਹਿਲੀ ਬੈਠਕ ਹੋਈ ਹੈ ਅਤੇ ਕੁਝ ਲੋਕ ਪਾਰਟੀ ‘ਚ ਸ਼ਾਮਲ ਵੀ ਹੋਏ ਹਨ।

ਉਨ੍ਹਾਂ ਨੇ ਕਿਹਾ ਕਿ ਸਾਰੇ ਵਰਕਰਾਂ ਨੂੰ ਇਕੱਠਾ ਕਰ ਕੇ ਪੰਜਾਬ ਅਤੇ ਪੰਥਕ ਸੰਸਥਾਵਾਂ ਨੂੰ ਬਚਾਉਣਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੀ ਸੰਗਤ ਅਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਕਾਫ਼ਲੇ ‘ਚ ਸ਼ਾਮਲ ਹੋ ਕੇ ਪੰਜਾਬ ਅਤੇ ਧਾਰਮਿਕ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸੱਤਾ ਧਿਰ ਵੱਲੋਂ ਹਰ ਮਾਮਲੇ ’ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਅਜੇ ਤੱਕ ਕਿਸੇ ਵੀ ਬੇਅਦਬੀ ਦੇ ਮਾਮਲੇ ਨੂੰ ਸੁਲਝਾਉਣ ਜਾਂ ਦੋਸ਼ੀਆਂ ਨੂੰ ਕਾਬੂ ਕਰਨ ‘ਚ ਅਸਫ਼ਲ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕਰਨ ਦੀ ਬਜਾਏ ਲਿਖਤੀ ਤੌਰ ’ਤੇ ਸਿਰਫ਼ ਸਪਸ਼ਟੀਕਰਨ ਮੰਗਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੋਲ ਕੋਈ ਸਬੂਤ ਹਨ, ਤਾਂ ਉਹ ਪੰਜਾਬ ਦੀ ਜਨਤਾ ਸਾਹਮਣੇ ਲਿਆਂਦੇ ਜਾਣੇ ਚਾਹੀਦੇ ਹਨ। ਦਿੱਲੀ ਦੀ ਪੂਰਵ ਮੁੱਖ ਮੰਤਰੀ ਨਾਲ ਸੰਬੰਧਿਤ ਵੀਡੀਓ ’ਤੇ ਦੁੱਖ ਜਾਹਿਰ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ। ਜੇਕਰ ਇਹ ਵੀਡੀਓ ਫਰਜ਼ੀ ਹੈ, ਤਾਂ ਇਸਨੂੰ ਤਿਆਰ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸਰਕਾਰ ਨਾਲ ਸਹਿਯੋਗ ਨਾ ਕਰਨ ਦੀ ਬਜਾਏ ਸਰਕਾਰ ਤੋਂ ਇਹ ਪੁੱਛਣਾ ਚਾਹੀਦਾ ਸੀ ਕਿ ਹੁਣ ਤੱਕ ਸਾਹਮਣੇ ਆਏ ਬੇਅਦਬੀ ਦੇ ਮਾਮਲਿਆਂ ‘ਚ ਕੀ ਕਾਰਵਾਈ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਦੋ ਟੁੱਕ ਸ਼ਬਦਾਂ ‘ਚ ਕਿਹਾ ਕਿ ਜਦੋਂ ਤੱਕ ਸ਼੍ਰੋਮਣੀ ਕਮੇਟੀ ਆਪਣੇ ਆਪ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਵੱਖਰਾ ਨਹੀਂ ਕਰਦੀ, ਤਦ ਤੱਕ ਇਹ ਸੰਸਥਾ ਬਚ ਨਹੀਂ ਸਕਦੀ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿਰਫ਼ ਸਪਸ਼ਟੀਕਰਨ ਹੀ ਮੰਗਿਆ ਜਾ ਸਕਦਾ ਸੀ, ਪਰ ਕਿਸੇ ਵਿਅਕਤੀ ਨੂੰ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨਾ ਜਾਂ ਪੇਸ਼ ਹੋਣ ਵਰਗੇ ਸ਼ਬਦ ਵਰਤਣਾ ਪੂਰੀ ਤਰ੍ਹਾਂ ਗਲਤ ਹੈ, ਕਿਉਂਕਿ ਇਹ ਸ਼ਬਦ ਸਿਰਫ਼ ਉਹਨਾਂ ਵਿਅਕਤੀਆਂ ਲਈ ਵਰਤੇ ਜਾਂਦੇ ਹਨ ਜੋ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਦੇ ਸਨ ਮੱਖ ਪੇਸ਼ ਹੁੰਦੇ ਹਨ।

Read More: ਸੁਖਬੀਰ ਸਿੰਘ ਬਾਦਲ ਨੇ ਇਕ ਨਹੀਂ ਕਈ ਗਲਤੀਆਂ ਕੀਤੀਆਂ: ਗਿਆਨੀ ਹਰਪ੍ਰੀਤ ਸਿੰਘ

ਵਿਦੇਸ਼

Scroll to Top