July 2, 2024 10:06 pm
Rahul Gandhi

ਪੰਜਾਬ ਨੂੰ ਖ਼ੁਦ ਚਲਾਉਣ CM ਭਗਵੰਤ ਮਾਨ, ਉਨ੍ਹਾਂ ਨੂੰ ਕਿਸੇ ਦਾ ਰਿਮੋਟ ਕੰਟਰੋਲ ਨਹੀਂ ਬਣਨਾ ਚਾਹੀਦਾ: ਰਾਹੁਲ ਗਾਂਧੀ

ਚੰਡੀਗੜ੍ਹ 16 ਜਨਵਰੀ 2023: ਪੰਜਾਬ ‘ਚ ਭਾਰਤ ਜੋੜੋ ਯਾਤਰਾ ਦੇ 5ਵੇਂ ਦਿਨ ਹੁਸ਼ਿਆਰਪੁਰ ਪਹੁੰਚੇ ਰਾਹੁਲ ਗਾਂਧੀ (Rahul Gandhi) ਨੇ ਪਹਿਲੀ ਵਾਰ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਵਿੱਚ ਬੈਠੇ ਅਰਵਿੰਦ ਕੇਜਰੀਵਾਲ ਦਾ ਰਿਮੋਟ ਕੰਟਰੋਲ ਨਹੀਂ ਬਣਨਾ ਚਾਹੀਦਾ।

ਰਾਹੁਲ ਗਾਂਧੀ ਨੇ ਸੰਬੋਧਨ ਦੇ ਅੰਤ ਵਿੱਚ ਕਿਹਾ ਕਿ ਭਾਰਤ ਦੇ ਹਰ ਰਾਜ ਦਾ ਆਪਣਾ ਇਤਿਹਾਸ ਹੈ। ਹਰ ਖੇਤਰ ਦੀ ਆਪਣੀ ਭਾਸ਼ਾ, ਇਤਿਹਾਸ ਅਤੇ ਜੀਵਨ ਢੰਗ ਹੈ। ਪੰਜਾਬ ਨੂੰ ਪੰਜਾਬ ਤੋਂ ਹੀ ਚਲਾਇਆ ਜਾਵੇ। ਪੰਜਾਬ ਨੂੰ ਦਿੱਲੀ ਤੋਂ ਨਹੀਂ ਚਲਾਉਣਾ ਚਾਹੀਦਾ।

ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਹੋ… ਪੰਜਾਬ ਨੂੰ ਪੰਜਾਬ ਤੋਂ ਚਲਾਉਣਾ ਚਾਹੀਦਾ ਹੈ… ਦਿੱਲੀ ਨੂੰ ਕੇਜਰੀਵਾਲ ਦੇ ਦਬਾਅ ਵਿੱਚ ਨਹੀਂ ਆਉਣਾ ਚਾਹੀਦਾ। ਇਹ ਪੰਜਾਬ ਦੇ ਇਜ਼ਤ ਦੀ ਗੱਲ ਹੈ। ਭਗਵੰਤ ਮਾਨ ਨੂੰ ਆਪਣੇ ਕਿਸਾਨਾਂ-ਮਜ਼ਦੂਰਾਂ ਦੀ ਗੱਲ ਸੁਣ ਕੇ ਕੰਮ ਕਰਨਾ ਚਾਹੀਦਾ ਹੈ। ਕਿਸੇ ਦਾ ਵੀ ਰਿਮੋਟ ਕੰਟਰੋਲ ਨਹੀਂ ਬਣਨਾ ਚਾਹੀਦਾ। ਕਾਂਗਰਸ ਵੇਲੇ ਪੰਜਾਬ ਸਰਕਾਰ ਪੰਜਾਬ ਤੋਂ ਹੀ ਚੱਲਦੀ ਸੀ।